ਅੰਮ੍ਰਿਤਸਰ, 18 ਸਤੰਬਰ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਹੁਕਮਾਂ ਨੂੰ ਮੰਨਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਅਸਤੀਫ਼ਾ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਇਸ ਦਾ ਉਤਾਰਾ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਵੀ ਭੇਜਿਆ ਹੈ। ਭਾਈ ਮਹਿਤਾ 2016 ਵਿਚ ਅੰਤ੍ਰਿੰਗ ਕਮੇਟੀ ਮੈਂਬਰ ਸਨ ਅਤੇ ਇਸ ਵੇਲੇ ਸੀਨੀਅਰ ਮੀਤ ਪ੍ਰਧਾਨ ਹਨ।