DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bhikhivind: ਸਰਹੱਦ ਨੇੜੇ ਡਰੋਨ ਰਾਹੀਂ ਭੇਜੇ ਗਏ ਦੋ ਵਿਦੇਸ਼ੀ ਪਿਸਤੌਲ ਤੇ ਤਿੰਨ ਮੈਗਜ਼ੀਨ ਬਰਾਮਦ

  ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਬੀ.ਐੱਸ.ਐੱਫ ਅਤੇ ਥਾਣਾ ਖਾਲੜਾ ਦੀ ਪੁਲੀਸ ਨੇ ਦੋ ਸਾਂਝੇ ਆਪ੍ਰੇਸ਼ਨਾਂ ਦੌਰਾਨ 2 ਵਿਦੇਸ਼ੀ ਪਿਸਤੌਲ ਅਤੇ 3 ਖਾਲੀ ਮੈਗਜ਼ੀਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ ਕੇਸ ਦਰਜ...

  • fb
  • twitter
  • whatsapp
  • whatsapp
Advertisement

ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਬੀ.ਐੱਸ.ਐੱਫ ਅਤੇ ਥਾਣਾ ਖਾਲੜਾ ਦੀ ਪੁਲੀਸ ਨੇ ਦੋ ਸਾਂਝੇ ਆਪ੍ਰੇਸ਼ਨਾਂ ਦੌਰਾਨ 2 ਵਿਦੇਸ਼ੀ ਪਿਸਤੌਲ ਅਤੇ 3 ਖਾਲੀ ਮੈਗਜ਼ੀਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਭੇਜੇ ਗਏ ਸਨ।

Advertisement

ਡੀ.ਐੱਸ.ਪੀ ਭਿੱਖੀਵਿੰਡ ਅਤੁਲ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੀ ਕਾਰਵਾਈ ਪਿੰਡ ਡੱਲ ਵਿੱਚ ਕੀਤੀ ਗਈ। ਇੱਥੇ ਬੀ.ਐੱਸ.ਐੱਫ ਅਤੇ ਪੁਲੀਸ ਵੱਲੋਂ ਚਲਾਏ ਗਏ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਗੁਰਸਾਹਿਬ ਸਿੰਘ ਪੁੱਤਰ ਟਹਿਲ ਸਿੰਘ ਦੇ ਕਣਕ ਵਾਲੇ ਖੇਤ ਵਿਚੋਂ ਇੱਕ ਪੀਲੇ ਰੰਗ ਦਾ ਪੈਕਟ ਬਰਾਮਦ ਹੋਇਆ। ਪੈਕਟ ਦੀ ਤਲਾਸ਼ੀ ਦੌਰਾਨ ਉਸ ਵਿਚੋਂ ਚੀਨ ਨਿਰਮਿਤ ਇੱਕ ਪਿਸਤੌਲ ਅਤੇ ਦੋ ਖਾਲੀ ਮੈਗਜ਼ੀਨ ਮਿਲੇ।

Advertisement

ਇਸੇ ਤਰ੍ਹਾਂ ਦੂਜੀ ਕਾਰਵਾਈ ਪਿੰਡ ਵਾਂ ਤਾਰਾ ਸਿੰਘ ਵਿੱਚ ਕੀਤੀ ਗਈ। ਪੁਲੀਸ ਅਤੇ ਬੀ.ਐੱਸ.ਐੱਫ ਨੇ ਸਲਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਦੇ ਖੇਤ ਵਿੱਚੋਂ ਇੱਕ ਹੋਰ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ। ਜਾਂਚ ਦੌਰਾਨ ਇਸ ਪੈਕਟ ਵਿਚੋਂ ਇੱਕ ਵਿਦੇਸ਼ੀ ਸਪੋਰਟਸ ਪਿਸਤੌਲ ਅਤੇ ਇੱਕ ਖਾਲੀ ਮੈਗਜ਼ੀਨ ਮਿਲਿਆ।

ਡੀ.ਐੱਸ.ਪੀ ਅਤੁਲ ਸੋਨੀ ਮੁਤਾਬਕ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਆਧੁਨਿਕ ਹਥਿਆਰ ਭੇਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ, ਪਰ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਨਾਲ ਅਜਿਹੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਪੁਲੀਸ ਨੇ ਦੋਵੇਂ ਮਾਮਲਿਆਂ ਵਿੱਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
×