ਚਾਰ ਦੇਸੀ ਪਿਸਤੌਲਾਂ ਤੇ ਕਾਰਤੂਸਾਂ ਸਣੇ ਭਿੰਦਾ ਗ੍ਰਿਫ਼ਤਾਰ
ਟ੍ਰਬਿਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 21 ਜੁਲਾਈ ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਮਜੀਠਾ ਰੋਡ ’ਤੇ ਦਸਮੇਸ਼ ਐਵੇਨਿਊ ਇਲਾਕੇ ’ਚੋਂ ਗੈਂਗਸਟਰ ਭੁਪਿੰਦਰ ਸਿੰਘ ਉਰਫ਼ ਭਿੰਦਾ ਡੌਨ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ ਚਾਰ ਦੇਸੀ ਪਿਸਤੌਲ ਅਤੇ 5 ਗੋਲੀਆਂ...
Advertisement
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਜੁਲਾਈ
Advertisement
ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਮਜੀਠਾ ਰੋਡ ’ਤੇ ਦਸਮੇਸ਼ ਐਵੇਨਿਊ ਇਲਾਕੇ ’ਚੋਂ ਗੈਂਗਸਟਰ ਭੁਪਿੰਦਰ ਸਿੰਘ ਉਰਫ਼ ਭਿੰਦਾ ਡੌਨ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ ਚਾਰ ਦੇਸੀ ਪਿਸਤੌਲ ਅਤੇ 5 ਗੋਲੀਆਂ ਬਰਾਮਦ ਕੀਤੀਆਂ ਹਨ। ਉਹ ਪਿਛਲੇ ਕੁਝ ਸਮੇਂ ਤੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਲੁਕ ਰਿਹਾ ਸੀ। ਪੁਲੀਸ ਨੇ ਉਸ ਦੇ ਕਬਜ਼ੇ ’ਚੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਉਸ ’ਤੇ 2017 ਵਿੱਚ ਇੱਕ ਅਕਾਲੀ ਆਗੂ ਨਾਲ ਸਬੰਧਤ ਪ੍ਰਾਈਵੇਟ ਬੱਸ ਦੇ ਡਰਾਈਵਰ ਦੀ ਹੱਤਿਆ ਸਣੇ ਕਰੀਬ ਸੱਤ ਅਪਰਾਧਕ ਕੇਸ ਦਰਜ ਹਨ। ਜਾਂਚ ਅਧਿਕਾਰੀ ਇੰਦਰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਹੋਰ ਪੁੱਛਗਿੱਛ ਲਈ ਪੁਲੀਸ ਰਿਮਾਂਡ ’ਤੇ ਲਿਆ ਗਿਆ ਹੈ। ਉਸ ਦੇ ਸਾਥੀਆਂ ਨੂੰ ਫੜਨ ਲਈ ਵੀ ਛਾਪੇ ਮਾਰੇ ਜਾ ਰਹੇ ਹਨ।
Advertisement