ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਰਾਮ ਮੰਦਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਲੈ ਕੇ ਜਾਵਾਂਗੇ: ਸੰਦੀਪ ਸਿੰਘ

ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਅਗਸਤ

ਅਯੁੱਧਿਆ ਵਿੱਚ ਰਾਮ ਮੰਦਰ ਬਣਾਉਣ ਲਈ 5 ਅਗਸਤ ਨੂੰ ਕੀਤੇ ਜਾ ਰਹੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ ਮਿਲਿਆ ਹੈ। ਇਹ ਸੱਦਾ ਪੱਤਰ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਜਥੇਬੰਦੀ ਦੇ ਜਨਰਲ ਸਕੱਤਰ ਚੰਪਤ ਰਾਏ ਵੱਲੋਂ ਭੇਜਿਆ ਗਿਆ ਹੈ। ਇਹ ਸੱਦਾ ਪੱਤਰ ਅੱਜ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ’ਚ ਰਾਸ਼ਟਰੀ ਸਿੱਖ ਸੰਗਤ ਦੇ ਪੰਜਾਬ ਦੇ ਜਨਰਲ ਸਕੱਤਰ ਅਤੇ ਪ੍ਰਚਾਰਕ ਸੰਦੀਪ ਸਿੰਘ ਤੇ ਹੋਰਾਂ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਨੂੰ 4 ਅਗਸਤ ਦੀ ਸ਼ਾਮ ਨੂੰ ਕਾਰ ਸੇਵਕ ਪੂਰਮ ਜਾਨਕੀ ਘਾਟ ਪਰਿਕਰਮਾ ਮਾਰਗ ਅਯੁੱਧਿਆ ਪੁੱਜਣ ਲਈ ਆਖਿਆ ਗਿਆ ਹੈ। ਇਹ ਪੱਤਰ ਲੈ ਕੇ ਆਏ ਰਾਸ਼ਟਰੀ ਸਿੱਖ ਸੰਗਤ ਦੇ ਆਗੂ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਰਾਮ ਮੰਦਿਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਵੀ ਲੈ ਕੇ ਜਾਣਗੇ। ਉਨ੍ਹਾਂ ਆਖਿਆ ਕਿ ਇਸ ਸਬੰਧ ’ਚ ਅਯੁੱਧਿਆ ਸਥਿਤ ਇੱਕ ਗੁਰਦੁਆਰੇ ਵਿੱਚ ਸ਼ੁਕਰਾਨੇ ਵਜੋਂ ਅਖੰਡ ਪਾਠ ਵੀ ਰਖਵਾਇਆ ਜਾਵੇਗਾ, ਜਿਸ ਦਾ ਭੋਗ 7 ਅਗਸਤ ਨੂੰ ਪਵੇਗਾ। ਇਸ ਭੋਗ ਵਿੱਚ ਸ਼ਾਮਲ ਹੋਣ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਦਿੱਤਾ ਗਿਆ ਹੈ।

ਸਮਾਗਮ ’ਚ ਸ਼ਾਮਲ ਨਾ ਹੋਣ ਦੇ ਸੰਕੇਤ!

ਇਸ ਸਬੰਧੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਸੰਪਰਕ ਨਹੀਂ ਹੋ ਸਕਿਆ, ਪਰ ਉਨ੍ਹਾਂ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਸੱਦਾ ਪੱਤਰ ਪ੍ਰਾਪਤ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੀ ਇਸ ਸਮਾਗਮ ਦੀ ਸ਼ਮੂਲੀਅਤ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਫ਼ੈਸਲਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹੀ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੇ ਵੇਰਵਿਆਂ ਮੁਤਾਬਕ ਜਥੇਦਾਰ ਵੱਲੋਂ ਕੁਝ ਨੇੜਲੇ ਲੋਕਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਨਾ ਹੋਣ ਬਾਰੇ ਸੰਕੇਤ ਦਿੱਤੇ ਗਏ ਹਨ।

ਲੌਂਗੋਵਾਲ ਨੂੰ ਨਹੀਂ ਮਿਲਿਆ ਸੱਦਾ ਪੱਤਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਫਿਲਹਾਲ ਕੋਈ ਸੱਦਾ ਪੱਤਰ ਨਹੀਂ ਮਿਲਿਆ ਹੈ। ਉਨ੍ਹਾਂ ਦੇ ਨਿੱਜੀ ਸਹਾਇਕ ਦਰਸ਼ਨ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੱਦਾ ਪੱਤਰ ਮਿਲਣ ਮਗਰੋਂ ਹੀ ਇਸ ਸਬੰਧੀ ਅਗਲਾ ਫ਼ੈਸਲਾ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All