ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੀਬੀ ਜਗੀਰ ਕੌਰ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪਿਆ ਆਪੋ-ਆਪਣਾ ਸਪੱਸ਼ਟੀਕਰਨ

ਅਕਾਲ ਤਖ਼ਤ ਦੇ ਆਦੇਸ਼ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਦੀ ਗੱਲ ਆਖੀ
ਬੀਬੀ ਜਗੀਰ ਕੌਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ , 9 ਸਤੰਬਰ

Advertisement

ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਨਾਲ ਸਬੰਧਤ ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਆਪੋ-ਆਪਣਾ ਸਪੱਸ਼ਟੀਕਰਨ ਇੱਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪਿਆ। ਦੋਹਾਂ ਆਗੂਆਂ ਨੇ ਆਖਿਆ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਵੱਲੋਂ ਜੋ ਵੀ ਆਦੇਸ਼ ਹੋਵੇਗਾ ਉਹ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ। ਉਨ੍ਹਾਂ ਤੋਂ ਇਲਾਵਾ ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਨੇ ਵੀ ਆਪਣਾ ਸਪੱਸ਼ਟੀਕਰਨ ਅਕਾਲ ਤਖ਼ਤ ਦੇ ਸਕੱਤਰੇਤ ਨੂੰ ਸੌਂਪਿਆ ਹੈ। ਉਪਰੰਤ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ 2007 ਤੋਂ ਲੈ ਕੇ 2017 ਤੱਕ ਅਕਾਲੀ ਵਜ਼ਾਰਤ ਵੇਲੇ ਸਿਰਫ 16 ਦਿਨ ਮੰਤਰੀ ਰਹੇ ਸਨ। 2007 ਤੋਂ ਲੈ ਕੇ 2012 ਤੱਕ ਉਹ ਨਾ ਤਾਂ ਵਿਧਾਇਕ ਸਨ ਅਤੇ ਨਾ ਹੀ ਮੰਤਰੀ। 2012 ਵਿੱਚ ਉਹ 14 ਮਾਰਚ ਨੂੰ ਮੰਤਰੀ ਬਣੇ ਸਨ ਅਤੇ 30 ਮਾਰਚ ਨੂੰ ਅਸਤੀਫਾ ਦੇ ਦਿੱਤਾ ਸੀ। ਇਨ੍ਹਾਂ 16 ਦਿਨਾਂ ਦੌਰਾਨ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਨਾ ਤਾਂ ਕੋਈ ਵਿਵਾਦਤ ਫੈਸਲਾ ਲਿਆ ਸੀ ਅਤੇ ਨਾ ਹੀ ਕੋਈ ਫੈਸਲਾ ਵਿਚਾਰਿਆ ਗਿਆ ਸੀ।

ਸਪੱਸ਼ਟੀਕਰਨ ਸੌਂਪਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਮਿੰਦਰ ਸਿੰਘ ਢੀਂਡਸਾ।

ਅਕਾਲੀ ਸਰਕਾਰ ਵੇਲੇ ਵਿੱਤ ਮੰਤਰੀ ਰਹੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹਨ ਅਤੇ ਸ੍ਰੀ ਅਕਾਲ ਤਖ਼ਤ ਵੱਲੋਂ ਇਸ ਮਾਮਲੇ ਵਿੱਚ ਜੋ ਵੀ ਆਦੇਸ਼ ਹੋਵੇਗਾ ਉਹ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ।

Advertisement
Show comments