DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ: ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਅਸਤੀਫ਼ਾ

ਰਾਜਾਸਾਂਸੀ ਤੋਂ ਟਿਕਟ ਨਾ ਮਿਲਣ ਕਰਕੇ ਸਨ ਨਾਰਾਜ਼

  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਪੈਪਸੂ ਦੇ ਡਾਇਰੈਕਟਰ ਬਲਜਿੰਦਰ ਸਿੰਘ ਢਿੱਲੋਂ (ਥਾਂਦੇ) ਨੇ ਅੱਜ ਆਪਣੇ ਸਾਰੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਭੇਜਿਆ ਹੈ। ਆਪਣੇ ਅਸਤੀਫ਼ਾ ਪੱਤਰ ਵਿੱਚ ਉਨ੍ਹਾਂ ਨੇ ਅਸਤੀਫ਼ਾ ਦੇਣ ਦਾ ਕੋਈ ਕਾਰਨ ਨਹੀਂ ਦੱਸਿਆ ਹੈ, ਬੱਸ ਇੰਨਾ ਹੀ ਲਿਖਿਆ ਹੈ ਕਿ ਉਹ ਪਾਰਟੀ ਵਿੱਚਲੇ ਆਪਣੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਇਹ ਪੱਤਰ ਉਨ੍ਹਾਂ ਅੱਜ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਨੂੰ ਭੇਜਿਆ ਹੈ।

ਇਸ ਦੀ ਪੁਸ਼ਟੀ ਕਰਦਿਆਂ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਚੋਣ ਲੜਨ ਦੇ ਚਾਹਵਾਨ ਸਨ ਅਤੇ ਉਨ੍ਹਾਂ ਇਸ ਸਬੰਧ ਵਿੱਚ ਤਿਆਰੀ ਵੀ ਕੀਤੀ ਸੀ, ਪਰ ਪਾਰਟੀ ਵੱਲੋਂ ਇਸ ਸਬੰਧੀ ਕੋਈ ਹੁੰਗਾਰਾ ਨਾ ਮਿਲਣ ਕਾਰਨ ਉਹ ਨਿਰਾਸ਼ ਸਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕੁਝ ਸਮਰਥਕ ਵੀ ਪਾਰਟੀ ਵਿੱਚੋਂ ਅਸਤੀਫ਼ੇ ਦੇ ਰਹੇ ਹਨ।ਮਿਲੀ ਜਾਣਕਾਰੀ ਦੇ ਮੁਤਾਬਕ 2021 ਵਿੱਚ ਜਦੋਂ ਉਹ ਪਾਰਟੀ ਵਿੱਚ ਸ਼ਾਮਲ ਹੋਏ ਸਨ, ਤਾਂ ਉਸ ਵੇਲੇ ਵੀ ਉਨ੍ਹਾਂ ਨੂੰ ਰਾਜਾਸਾਂਸੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜਿਹਾ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਉਹ ਪਾਰਟੀ ਵਿੱਚ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੇ ਅਹੁਦੇ ’ਤੇ ਰਹੇ ਹਨ ਅਤੇ ਪਾਰਟੀ ਨੂੰ ਦਿਹਾਤੀ ਪੱਧਰ ’ਤੇ ਮਜ਼ਬੂਤ ਕਰਨ ਵਿੱਚ ਅਹਿਮ ਰੋਲ ਨਿਭਾਇਆ ਹੈ।

Advertisement

Advertisement
Advertisement
×