DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Big relief for Punjab’s farmers: ਕੰਡਿਆਲੀ ਤਾਰ ਨੂੰ ਸਰਹੱਦ ਵੱਲ ਤਬਦੀਲ ਕਰਨ ਲਈ ਕੇਂਦਰ ਹੋਇਆ ਸਹਿਮਤ: ਭਗਵੰਤ ਮਾਨ

ਕਿਸਾਨਾਂ ਦੀ ਆਪਣੇ ਖੇਤਾਂ ਤੱਕ ਪਹੁੰਚ ਹੋਵੇਗੀ ਸੁਖਾਲੀ; ਪਛਾਣ ਪੱਤਰ ਦਿਖਾ ਕੇ ਅਤੇ ਬੀਐਸਐਫ ਦੀ ਸੁਰੱਖਿਆ ਦੇ ਨਾਂ ’ਤੇ ਕਿਸਾਨ ਹੋ ਰਹੇ ਸਨ ਪ੍ਰੇਸ਼ਾਨ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸਰਹੱਦੀ ਪੱਟੀ ਦੇ ਕਿਸਾਨਾਂ ਲਈ ਵੱਡੀ ਰਾਹਤ ਦਾ ਦਾਅਵਾ ਕਰਦਿਆਂ ਕਿਹਾ ਕਿ ਕੇਂਦਰ ਨੇ ਕੌਮਾਂਤਰੀ ਸਰਹੱਦ ਨੇੜੇ ਸੁਰੱਖਿਆ ਲਈ ਕੰਡਿਆਲੀ ਤਾਰ ਨੂੰ ਸਰਹੱਦ ਵੱਲ ਤਬਦੀਲ ਕਰਨ ਲਈ ਸਿਧਾਂਤਕ ਤੌਰ ’ਤੇ ਸਹਿਮਤੀ ਦੇ ਦਿੱਤੀ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਕੰਡਿਆਲੀ ਤਾਰ ਤੋਂ ਪਰ੍ਹੇ ਹਜ਼ਾਰਾਂ ਏਕੜ ਖੇਤੀ ਵਾਲੀ ਜ਼ਮੀਨ ਦੀ ਬਿਨਾਂ ਕਿਸੇ ਰੁਕਾਵਟ ਦੇ ਖੇਤੀ ਕਰਨ ਦਾ ਰਾਹ ਪੱਧਰਾ ਹੋ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਲੰਬੇ ਸਮੇਂ ਤੋਂ ਆਪਣੇ ਖੇਤਾਂ ਤੱਕ ਪਹੁੰਚਣ ਲਈ ਸ਼ਨਾਖਤੀ ਕਾਰਡ ਦਿਖਾਉਣ ’ਤੇ ਹੀ ਅੱਗੇ ਜਾਣ ਦਿੱਤਾ ਜਾਂਦਾ ਸੀ, ਇਸ ਕਾਰਨ ਕਿਸਾਨਾਂ ਨੂੰ ਖਾਸੀ ਪ੍ਰੇਸ਼ਾਨੀ ਹੁੰਦੀ ਸੀ। ਭਾਰਤ ਤੇ ਪਾਕਿਸਤਾਨ ਦੀ 532 ਕਿਲੋਮੀਟਰ ਲੰਬੀ ਸਰਹੱਦ ਹੈ ਇਸ ਸਰਹੱਦ ’ਤੇ ਕਿਸਾਨਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Advertisement

ਭਗਵੰਤ ਮਾਨ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਮੀਟਿੰਗ ਦੌਰਾਨ ਉਨ੍ਹਾਂ ਨੂੰ ਦੱਸਿਆ ਕਿ ਇਹ ਮੁੱਦਾ ਸਰਗਰਮੀ ਨਾਲ ਵਿਚਾਰ ਅਧੀਨ ਹੈ ਅਤੇ ਕੰਡਿਆਲੀ ਤਾਰ ਨੂੰ ਸਰਹੱਦ ਵੱਲ ਤਬਦੀਲ ਕਰ ਦਿੱਤਾ ਜਾਵੇਗਾ, ਜਿਸ ਨਾਲ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਪੰਜਾਬ ਦੀ ਜ਼ਮੀਨ ਵਾਪਸ ਪਹੁੰਚਯੋਗ ਪਾਸੇ ਆ ਜਾਵੇਗੀ।

Advertisement

Advertisement
×