DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bikram Majithia ਨੇ AAP ਸਰਕਾਰ ਨੂੰ ਘੇਰਿਆ

Laljit Singh Bhullar ਨੂੰ ਸੀ ਬੀ ਆਈ ਜਾਂਚ ਤੋਂ ਬਚਾਉਣ ਲਈ ਭੱਜ ਰਹੇ ਹਨ CM Bhagwant Mann: ਬਿਕਰਮ ਮਜੀਠੀਆ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਦੇਣ ਤੋਂ ਇਨਕਾਰ ਕਰਨ ’ਤੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਾਲਜੀਤ ਭੁੱਲਰ ਨੂੰ ਸੀ ਬੀ ਆਈ ਤੋਂ ਬਚਾਉਣ ਲਈ ਸੀ ਬੀ ਆਈ ਜਾਂਚ ਕਰਵਾਉਣ ਤੋਂ ਭੱਜ ਰਹੇ ਹਨ।

Advertisement

ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਹੋਣ ਦਾ ਦਾਅਵਾ ਕਰਨ ਵਾਲਿਆਂ ਨੂੰ ਹੁਣ ਰੰਧਾਵਾ ਦੇ ਛੋਟੇ ਬੱਚਿਆਂ, ਬਜ਼ੁਰਗ ਮਾਂ ਅਤੇ ਪਤਨੀ ਦਾ ਦਰਦ ਦਿਖਾਈ ਨਹੀਂ ਦੇ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਵਿਜੈ ਸਿੰਗਲਾ, ਫੌਜਾ ਸਿੰਘ ਸਰਾਰੀ, ਲਾਲ ਚੰਦ ਕਟਾਰੂਚੱਕ, ਰਵਜੋਤ ਸਿੰਘ ਵਰਗੇ ਆਗੂਆਂ ਨੂੰ ਕਲੀਨ ਚਿੱਟਾਂ ਦੇ ਦਿੱਤੀਆਂ ਹਨ। ਉਸੇ ਤਰ੍ਹਾਂ ਲਾਲਜੀਤ ਭੁੱਲਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement

ਸ੍ਰੀ ਮਜੀਠੀਆ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ ਹਰ ਪਾਸੇ ਹਾਹਾਕਾਰ ਮਚੀ ਪਈ ਹੈ, ਕੋਈ ਵੀ ਰੰਗਲੇ ਪੰਜਾਬ ਦੇ ਰਾਜ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਇਸ ਦੌਰਾਨ ਕਦੇ ਕਿਸਾਨ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਰਹੇ ਹਨ ਅਤੇ ਕਦੇ ਅਧਿਕਾਰੀਆਂ ਵੱਲੋਂ ਖੁਦਕੁਸ਼ੀ ਕੀਤੀ ਜਾ ਰਹੀ ਹੈ। ਉੱਧਰ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਮੰਗ ਕਰਕੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਫੌਰੀ ਤੌਰ ’ਤੇ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪਣੀ ਚਾਹੀਦੀ ਹੈ ਅਤੇ ਉਕਤ ਮਾਮਲੇ ਦਾ ਸੱਚ ਲੋਕਾਂ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ।

Advertisement
×