ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਗਿਆ

ਪਾਕਿਸਤਾਨ ਭਾਰਤ ਅਤੇ ਹੋਰ ਮੁਲਕਾਂ ਦੀ ਸੰਗਤ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ
Advertisement

ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਭਾਰਤ ਅਤੇ ਪਾਕਿਸਤਾਨ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਭਾਰਤ ਵਿੱਚ ਜਿੱਥੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ,ਉੱਥੇ ਪਾਕਿਸਤਾਨ ਵਿਖੇ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਅੱਜ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਵੇਰੇ ਨਗਰ ਕੀਰਤਨ ਸਜਾਇਆ ਗਿਆ ਅਤੇ ਦੇਰ ਰਾਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

ਗੁਰੂ ਸਾਹਿਬ ਦੇ 556ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਜਥੇ ਦੇ ਆਗੂ ਮੈਂਬਰ ਬੀਬੀ ਗੁਰਿੰਦਰ ਕੌਰ ਅਤੇ ਗੁਰਮੀਤ ਸਿੰਘ ਬੂਹ ਨੇ ਵੱਡੀ ਗਿਣਤੀ ਵਿੱਚ ਸੰਗਤ ਨਾਲ ਸ਼ਮੂਲੀਅਤ ਕੀਤੀ।

Advertisement

ਇਸ ਮੌਕੇ ਜਥੇਦਾਰ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਗੁਰਦੁਆਰਾ ਸ੍ਰੀ ਜਨਮ ਅਸਥਾਨ ਸਾਹਿਬ ਤੋਂ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਨਗਰ ਕੀਰਤਨ ਰਵਾਨਾ ਹੋਇਆ।

ਇਸ ਮੌਕੇ ਨਨਕਾਣਾ ਸਾਹਿਬ ਦੇ ਮੁੱਖ ਬਾਜ਼ਾਰ ਵਿੱਚ ਲਗਭਗ ਦੋ ਕਿਲੋਮੀਟਰ ਲੰਬਾ ਲਾਲ ਗਲੀਚਾ (ਰੈਡ ਕਾਰਪੈਟ) ਵਿਛਾਇਆ ਗਿਆ ਸੀ। ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਇਆ।

ਇਸ ਮੌਕੇ ਪੀਐਸਜੀਪੀਸੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ , ਔਕਾਫ ਬੋਰਡ ਦੇ ਅਧਿਕਾਰੀ ਅਤੇ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਤੇ ਵੱਡੀ ਗਿਣਤੀ ਵਿੱਚ ਪਾਕਿਸਤਾਨੀ ਸਿੱਖ ਸੰਗਤਾਂ ਹਾਜ਼ਰ ਸਨ। ਭਾਰਤ ਤੋਂ ਗਈ ਸਿੱਖ ਸੰਗਤ ਨੇ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ।

ਦੱਸਣ ਯੋਗ ਹੈ ਕਿ ਬੀਤੇ ਕੁੱਲ 1 2000 ਤੋਂ ਵੱਧ ਭਾਰਤੀ ਸ਼ਰਧਾਲੂਆਂ ਦੀ ਆਮਦ ਅਤੇ ਹੋਰਨਾਂ ਮੁਲਕਾਂ ਤੋਂ ਆਏ ਹੋਏ ਸ਼ਰਧਾਲੂਆਂ ਦੇ ਕਾਰਨ ਨਨਕਾਣਾ ਸਾਹਿਬ ਸ਼ਹਿਰ ਵਿੱਚ ਅਤੇ ਗੁਰਦੁਆਰਾ ਸਾਹਿਬ ਵਿੱਚ ਭਾਰੀ ਰੌਣਕ ਵਾਲਾ ਮਾਹੌਲ ਹੈ।

ਜਥੇਦਾਰ ਗੜਗੱਜ ਨੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਪੰਜਵੀਂ ਤੇ ਛੇਵੀਂ ਪਾਤਸ਼ਾਹੀ, ਗੁਰਦੁਆਰਾ ਮਾਲ ਜੀ ਸਾਹਿਬ ਅਤੇ ਗੁਰਦੁਆਰਾ ਕਿਆਰਾ ਸਾਹਿਬ ਤੱਕ ਨਗਰ ਕੀਰਤਨ ਵਿੱਚ ਸੰਗਤ ਨਾਲ ਸ਼ਮੂਲੀਅਤ ਕੀਤੀ। ਨਗਰ ਕੀਰਤਨ ਵਿੱਚ ਭਾਰਤ, ਬਰਤਾਨੀਆ, ਅਮਰੀਕਾ, ਮਲੇਸ਼ੀਆ ਤੇ ਹੋਰ ਕਈ ਦੇਸ਼ਾਂ ਦੀ ਸਿੱਖ ਸੰਗਤ ਤੇ ਵੱਡੀ ਗਿਣਤੀ ਵਿੱਚ ਗੁਰੂ ਨਾਨਕ ਨਾਮ ਲੇਵਾ ਸਿੰਧੀ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ।

Advertisement
Tags :
celebrationsGurdwara Nankana SahibGurpurabGuru Nanak Dev JiNagar KirtanPrakash Purabpunjabreligious eventSikhismspirituality
Show comments