DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BJP ਨਾਲ ਸ਼ਰਤਾਂ ਤਹਿਤ ਗੱਠਜੋੜ ਲਈ ਤਿਆਰ: ਗਿਆਨੀ ਹਰਪ੍ਰੀਤ ਸਿੰਘ

ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਥ ਅਤੇ ਪੰਜਾਬ ਦੇ ਹਿੱਤਾਂ ਨੂੰ ਅਹਿਮੀਅਤ ਦੇਣ ਦਾ ਦਾਅਵਾ

  • fb
  • twitter
  • whatsapp
  • whatsapp
Advertisement

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ਦੀ ਚਰਚਾ ਦੌਰਾਨ ਅਕਾਲੀ ਦਲ (ਪੁਨਰ ਸੁਰਜੀਤ) ਨੇ ਪੰਜਾਬ ਅਤੇ ਪੰਥ ਦੇ ਮਸਲਿਆਂ ’ਤੇ ਭਾਜਪਾ ਨਾਲ ਸ਼ਰਤਾਂ ਦੇ ਆਧਾਰ ’ਤੇ ਗੱਠਜੋੜ ਕਰਨ ਲਈ ਸਹਿਮਤੀ ਜਤਾਈ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇੱਥੋਂ ਦੇ ਮੱਖਣ ਸ਼ਾਹ ਲੁਬਾਣਾ ਭਵਨ ਵਿੱਚ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨ ਮਗਰੋਂ ਪੱਤਰਕਾਰਾਂ ਨੂੰ ਸਪਸ਼ਟ ਕੀਤਾ ਕਿ ਇਹ ਸਮਝੌਤਾ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਕੀਤਾ ਜਾਵੇਗਾ ਅਤੇ ਇਹ ਬਾਦਲਾਂ ਵੱਲੋਂ 1996 ਵਿੱਚ ਕੀਤੇ ਬਿਨਾਂ ਸ਼ਰਤ ਗੱਠਜੋੜ ਵਾਂਗ ਨਹੀਂ ਹੋਵੇਗਾ।

ਮੀਟਿੰਗ ਵਿੱਚ ਸ਼ਾਮਲ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਡਾ. ਰਤਨ ਸਿੰਘ ਅਜਨਾਲਾ, ਗੋਬਿੰਦ ਸਿੰਘ ਲੌਂਗੋਵਾਲ, ਸਰਵਣ ਸਿੰਘ ਫਿਲੌਰ, ਮਨਜੀਤ ਸਿੰਘ, ਗਗਨਜੀਤ ਸਿੰਘ ਬਰਨਾਲਾ ਅਤੇ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਛੱਡ ਕੇ ਬਾਕੀ ਸਾਰੇ ਅਕਾਲੀ ਧੜਿਆਂ ਅਤੇ ਪੰਥਕ ਜਥੇਬੰਦੀਆਂ ਲਈ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ। ਉਨ੍ਹਾਂ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਕਰਨ ਲਈ ਜਲਦੀ ਹੀ ਹਲਕਿਆਂ ’ਚ ਮੁੱਖ ਸੇਵਾਦਾਰ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ।

Advertisement

Advertisement

ਸਾਲ 2027 ਦੀਆਂ ਚੋਣਾਂ ਲਈ ਰਣਨੀਤੀ ਉਲੀਕਦਿਆਂ ਪਾਰਟੀ ਨੇ ਤਜਰਬੇਕਾਰ ਲੀਡਰਸ਼ਿਪ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਅੱਗੇ ਲਿਆਉਣ ਦਾ ਫ਼ੈਸਲਾ ਕੀਤਾ ਹੈ। ਇਸੇ ਦੌਰਾਨ ਚੰਦੂਮਾਜਰਾ ਨੇ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਗਿਆ ਸੀ, ਜਿਸ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਭੇਜ ਦਿੱਤਾ ਗਿਆ ਹੈ। ਇਸ ਮਗਰੋਂ ਹੁਣ ਪਾਰਟੀ ਦਾ ਵਫ਼ਦ ਹਵਾਰਾ ਦੀ ਪੈਰੋਲ ਲਈ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ।

ਭਾਜਪਾ ਆਗੂਆਂ ਵੱਲੋਂ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਅੰਦਰਖਾਤੇ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਹੋਰ ਧਿਰਾਂ ਨਾਲ ਗੱਠਜੋੜ ਦੀ ਚਰਚਾ ਵੀ ਜ਼ੋਰਾਂ ਉੱਤੇ ਹਨ। ਸੂਤਰਾਂ ਅਨੁਸਾਰ ਸੀਟਾਂ ਦੀ ਵੰਡ ਬਾਰੇ ਫ਼ੈਸਲਾ ਪਾਰਟੀ ਹਾਈਕਮਾਨ ਵੱਲੋਂ ਬਾਅਦ ਵਿੱਚ ਲਿਆ ਜਾਵੇਗਾ। ਕਿਸਾਨ ਅੰਦੋਲਨ ਕਾਰਨ ਸਤੰਬਰ 2020 ਵਿੱਚ ਟੁੱਟੇ ਪੁਰਾਣੇ ਗਠੱਜੋੜ ਮਗਰੋਂ ਭਾਜਪਾ ਨੇ 2022 ਦੀਆਂ ਵਿਧਾਨ ਸਭਾ ਅਤੇ 2024 ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜੀਆਂ ਸਨ। ਇਸ ਦੌਰਾਨ ਦਿਹਾਤੀ ਖੇਤਰਾਂ ਵਿੱਚ ਪਾਰਟੀ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੁਣ ਭਾਜਪਾ ਇਹ ਕਮਜ਼ੋਰੀ ਦੂਰ ਕਰਨ ਲਈ ਪੇਂਡੂ ਆਧਾਰ ਵਾਲੀਆਂ ਪਾਰਟੀਆਂ ਨਾਲ ਹੱਥ ਮਿਲਾਉਣ ਦੀ ਤਿਆਰੀ ਵਿੱਚ ਹੈ।

Advertisement
×