ਭਾਜਪਾ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਨ ਮਨਾਇਆ : The Tribune India

ਭਾਜਪਾ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਨ ਮਨਾਇਆ

ਭਾਜਪਾ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਨ ਮਨਾਇਆ

ਭਾਜਪਾ ਵਿਚ ਸ਼ਾਮਲ ਹੋਏ ਕਾਰਕੁਨਾਂ ਦੇ ਨਾਲ ਡਾ. ਜਗਮੋਹਨ ਸਿੰਘ ਰਾਜੂ ਤੇ ਹੋਰ।

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ , 25 ਸਤੰਬਰ

ਭਾਰਤੀ ਜਨ ਸੰਘ ਦੇ ਸਹਿ-ਸੰਸਥਾਪਕ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਆਗੂ ਪੰਡਿਤ ਦੀਨ ਦਿਆਲ ਉਪਾਧਿਆਏ ਦੇ 160ਵੇਂ ਜਨਮ ਦਿਨ ਮੌਕੇ ਭਾਜਪਾ ਆਗੂ ਡਾ ਜਗਮੋਹਨ ਸਿੰਘ ਰਾਜੂ (ਸਾਬਕਾ ਆਈਏਐਸ) ਦੀ ਅਗਵਾਈ ਹੇਠ ਮੰਡਲ ਪ੍ਰਧਾਨ ਰਾਕੇਸ਼ ਮਹਾਜਨ ਨੇ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿੱਚ ਸਮਰਪਣ ਦਿਵਸ ਸਮਾਗਮ ਕਰਵਾਇਆ। ਸਮਾਗਮ ਵਿਚ ਭਾਜਪਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਅਤੇ ਭਾਜਪਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਔਲਖ ਨੇ ਵੀ ਸ਼ਮੂਲੀਅਤ ਕੀਤੀ । ਇਸ ਮੌਕੇ ਡਾ. ਰਾਜੂ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜੀਵਨ ’ਤੇ ਚਾਨਣਾ ਪਾਇਆ। ਭਾਜਪਾ ਆਗੂ ਨੇ ਦੱਸਿਆ ਕਿ ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਹਲਕਾ ਰਾਜਾਸਾਂਸੀ ਤੋਂ ਮੌਜੂਦਾ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਪ੍ਰਿੰਸ , ਸ਼੍ਰੋਮਣੀ ਅਕਾਲੀ ਦਲ ਰਾਜਾਸਾਂਸੀ ਦੇ ਬੀਸੀ ਪ੍ਰਧਾਨ ਦਵਿੰਦਰ ਸਿੰਘ, ਅੰਮ੍ਰਿਤਸਰ ਤੋਂ ਵਿਕਰਮ ਡੰਡੋਨਾ, ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੋਹਨ ਸਿੰਘ ਬਾਜਵਾ , ਨਿਊ ਅੰਮ੍ਰਿਤਸਰ ਤੋਂ ਸੰਨੀ ਅਗਰਵਾਲ ਸ਼ਾਮਲ ਹਨ।

ਫਗਵਾੜਾ (ਪੱਤਰ ਪ੍ਰੇਰਕ): ਇੱਥੇ ਭਾਜਪਾ ਮੰਡਲ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਨ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਤੇ ਫਗਵਾੜਾ ਭਾਜਪਾ ਮੰਡਲ ਪ੍ਰਧਾਨ ਪਰਮਜੀਤ ਸਿੰਘ ਪੰਮਾ ਚਾਚੋਕੀ ਦੀ ਅਗਵਾਈ ਹੇਠ ਹਰਗੋਬਿੰਦ ਨਗਰ ਵਿੱਚ ਸਥਿਤ ਜਨਤਾ ਦੀ ਰਸੋਈ ਵਿੱਚ ਮਨਾਇਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All