ਪੱਤਰ ਪ੍ਰੇਰਕ
ਅੰਮ੍ਰਿਤਸਰ, 6 ਮਈ
ਭਾਜਪਾ ਜਨਤਾ ਯੁਵਾ ਮੋਰਚਾ ਦੇ ਕਾਰਕੁਨਾਂ ਨੇ ਅੱਜ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲੀਸ ਵਲੋਂ ਉਸਦੇ ਘਰੋਂ ਅਗਵਾ ਕਰਨ ਦੇ ਦੋਸ਼ ਹੇਠ ਇਸ ਘਟਨਾ ਵਿਰੁੱਧ ਛੇਹਰਟਾ ਚੌਕ ਵਿਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੌਤਮ ਅਰੋੜਾ ਨੇ ਦੋਸ਼ ਲਾਇਆ ਕਿ ਕੇਜਰੀਵਾਲ ਦੇ ਨਿਰਦੇਸ਼ ’ਤੇ ਤਜਿੰਦਰ ਬੱਗਾ ਨੂੰ ਪੁਲੀਸ ਨੇ ਅਗਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਗਾ ਦੇ ਪਿਤਾ ਨਾਲ ਪੁਲੀਸ ਨੇ ਮਾਰਕੁੱਟ ਕੀਤੀ ਜੋ ਨਿੰਦਣਯੋਗ ਹੈ। ਕੇਜਰੀਵਾਲ ਵਲੋਂ ਰੰਜਿਸ਼ ਕੱਢਣ ਲਈ ਪੰਜਾਬ ਪੁਲੀਸ ਦੀ ਵਰਤੋਂ ਕੀਤੀ ਗਈ, ਜਿਸ ਤੋਂ ਸਪੱਸ਼ਟ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਉਹ ਕੇਜਰੀਵਾਲ ਦੀ ਕਠਪੁਤਲੀ ਹੈ।