ਅੰਮ੍ਰਿਤਸਰ ਵਿੱਚ ਭਾਜਪਾ ਆਗੂ ਦੇ ਬੋਰਡ ’ਤੇ ਕਾਲਖ ਫੇਰੀ

ਕਿਸਾਨੀ ਨਾਲ ਸਬੰਧਤ ਝੰਡੇ ਫੜੀ ਕਾਲਖ ਫੇਰਦੇ ਵਿਅਕਤੀਆਂ ਦੀ ਵੀਡੀਓ ਵਾਇਰਲ

ਅੰਮ੍ਰਿਤਸਰ ਵਿੱਚ ਭਾਜਪਾ ਆਗੂ ਦੇ ਬੋਰਡ ’ਤੇ ਕਾਲਖ ਫੇਰੀ

ਭਾਜਪਾ ਆਗੂ ਕੰਵਰਬੀਰ ਸਿੰਘ ਮੰਜਲ ਵੱਲੋਂ ਲਾਏ ਗਏ ਬੋਰਡ ’ਤੇ ਫੇਰੀ ਗਈ ਕਾਲਖ।

ਜਗਤਾਰ ਸਿੰਘ ਲਾਂਬਾ/ਜਸਬੀਰ ਸਿੰਘ ਸੱਗੂ

ਅੰਮ੍ਰਿਤਸਰ, 24 ਅਕਤੂਬਰ

ਕਿਸਾਨਾਂ ਨੇ ਭਾਜਪਾ ਆਗੂਆਂ ਦੇ ਕੀਤੇ ਜਾ ਰਹੇ ਵਿਰੋਧ ਦੇ ਮੱਦੇਨਜ਼ਰ ਅੱਜ ਇਥੇ ਵਿਧਾਨ ਸਭਾ ਹਲਕਾ ਦੱਖਣੀ ਦੇ ਕੋਟਮਿੱਤ ਸਿੰਘ ਇਲਾਕੇ ਵਿੱਚ ਭਾਜਪਾ ਆਗੂ ਕੰਵਰਬੀਰ ਸਿੰਘ ਮੰਜਲ ਵੱਲੋਂ ਬੰਦੀ ਛੋਡ ਦਿਵਸ, ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਸਬੰਧੀ ਲਾਏ ਗਏ ਬੋਰਡਾਂ ਤੇ ਕਾਲਖ ਮਲ ਦਿੱਤੀ ਹੈ। ਕੰਵਰਬੀਰ ਸਿੰਘ ਮੰਜਲ ਇਸ ਹਲਕੇ ਵਿੱਚੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜਣ ਦਾ ਇਛੁੱਕ ਹੈ।

ਇਸ ਸਬੰਧੀ ਉਸ ਨੇ ਸੁਲਤਾਨਵਿੰਡ ਰੋਡ, ਕੋਟ ਮਿੱਤ ਸਿੰਘ, ਤਰਨਤਾਰਨ ਰੋਡ ਤੇ ਹੋਰ ਥਾਵਾਂ ’ਤੇ ਵਧਾਈ ਸੰਦੇਸ਼ ਵਾਲੇ ਬੋਰਡ ਲਾਏ ਸਨ, ਜਿਸ ਉਪਰ ਉਸ ਦੀ ਤਸਵੀਰ ਤੋਂ ਇਲਾਵਾ ਉਸ ਦਾ ਨਾਂ, ਉਸ ਦਾ ਅਹੁਦਾ, ਪਾਰਟੀ ਆਦਿ ਲਿਖਿਆ ਹੋਇਆ ਹੈ। ਕੁਝ ਵਿਅਕਤੀਆਂ ਨੇ ਉਸ ਦੀ ਤਸਵੀਰ, ਨਾਂ, ਅਹੁਦੇ ਅਤੇ ਭਾਜਪਾ ਦੇ ਨਿਸ਼ਾਨ ਕਮਲ ਦੇ ਫੁਲ ’ਤੇ ਕਾਲਖ ਫੇਰ ਦਿੱਤੀ ਹੈ। ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ, ਜਿਸ ਵਿੱਚ ਕੁਝ ਵਿਅਕਤੀ, ਜਿਨ੍ਹਾਂ ਵਿੱਚੋਂ ਇਕ ਨੇ ਹਰੇ ਰੰਗ ਦੀ ਪੱਗ ਅਤੇ ਕਿਸਾਨੀ ਝੰਡਾ ਤੇ ਕਾਲਾ ਝੰਡਾ ਫੜਿਆ ਹੋਇਆ ਹੈ, ਵੱਲੋਂ ਇਸ ਬੋਰਡ ’ਤੇ ਕਾਲਾ ਰੰਗ ਛਿੜਕਿਆ ਜਾ ਰਿਹਾ ਹੈ।

ਇਥੇ ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਚੱਲ ਰਹੇ ਵਿਰੋਧ ਦੌਰਾਨ ਕਿਸਾਨਾਂ ਵੱਲੋਂ ਪਿਛਲੇ ਲਗਪਗ ਇਕ ਸਾਲ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨਾ ਲਾਇਆ ਹੋਇਆ ਹੈ। ਕਿਸਾਨਾਂ ਵੱਲੋਂ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਦੇ ਘਰ ਬਾਹਰ ਵੀ ਕਈ ਵਾਰ ਰੋਸ ਮੁਜ਼ਾਹਰੇ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਹੋਰਨਾਂ ਥਾਵਾਂ ’ਤੇ ਵੀ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਚੁੱਕਾ ਹੈ।

ਬੰਦੀ ਛੋੜ ਦਿਵਸ ਦੀ ਵਧਾਈ ਸਬੰਧੀ ਬੋਰਡ ’ਤੇ ਕਾਲਖ ਫੇਰਨਾ ਜਾਇਜ਼ ਨਹੀਂ: ਭਾਜਪਾ ਆਗੂ

ਭਾਜਪਾ ਆਗੂ ਕੰਵਰਬੀਰ ਸਿੰਘ ਮੰਜਲ ਨੇ ਇਸ ਸਬੰਧੀ ਗੱਲ ਕਰਦਿਆਂ ਕਿਹਾ ਕਿ ਉਸ ਨੇ ਗੁਰੂ ਸਾਹਿਬ ਨਾਲ ਸਬੰਧਿਤ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ ਅਤੇ ਉਸ ਉਪਰ ਕਾਲਖ ਫੇਰਨਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਹਲਕੇ ਵਿੱਚ ਸਾਰੀਆਂ ਸ਼ਹਿਰੀ ਵਾਰਡਾਂ ਹਨ ਅਤੇ ਇਥੇ ਕਿਸਾਨ ਨਹੀਂ ਹਨ। ਉਸ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਇਹ ਕਾਰਵਾਈ ਅਜਿਹੇ ਵਰਗ ਦੇ ਲੋਕਾਂ ਦੀ ਹੋ ਸਕਦੀ ਹੈ, ਜੋ ਓਬੀਸੀ ਜਾਂ ਪੱਛੜੇ ਵਰਗ ਦੇ ਲੋਕਾਂ ਨੂੰ ਅੱਗੇ ਵਧਦਾ ਹੋਇਆ ਨਹੀਂ ਦੇਖਣਾ ਚਾਹੁੰਦੇ ਕਿਉਂਕਿ ਉਹ ਓਬੀਸੀ ਵਰਗ ਨਾਲ ਸਬੰਧਤ ਹਨ। ਉਨ੍ਹਾਂ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All