DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੰਮ੍ਰਿਤਸਰ ਪੁੱਜੇ; ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤੀ ਜਨਤਾ ਪਾਰਟੀ (BJP) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਆਪਣੇ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ। ਉਨ੍ਹਾਂ ਦੇ ਇਸ ਦੌਰੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ,...

  • fb
  • twitter
  • whatsapp
  • whatsapp
Advertisement

ਭਾਰਤੀ ਜਨਤਾ ਪਾਰਟੀ (BJP) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਆਪਣੇ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ। ਉਨ੍ਹਾਂ ਦੇ ਇਸ ਦੌਰੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜਸਭਾ ਮੈਂਬਰ ਤਰੁਣ ਚੁੱਘ, ਬਿਕਰਮਜੀਤ ਸਿੰਘ ਸਾਹਨੀ ਅਤੇ ਐਡਵੋਕੇਟ ਐੱਚ. ਐੱਸ. ਫੂਲਕਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਉਨ੍ਹਾਂ ਦੇ ਨਾਲ ਮੌਜੂਦ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਸਿੱਖ ਆਗੂਆਂ ਵੱਲੋਂ ਨਿਤਿਨ ਨਬੀਨ ਦੇ ਸਿਰ 'ਤੇ ਪਰੰਪਰਾ ਅਨੁਸਾਰ ਦਸਤਾਰ (ਪੱਗ) ਸਜਾਈ ਗਈ ਅਤੇ ਦਸਤਾਰ ਸਜਾਉਣ ਵੇਲੇ ਗੁਰੂ ਚਰਨਾਂ ਵਿੱਚ ਵਾਹਿਗੁਰੂ ਦਾ ਜਾਪ ਕੀਤਾ ਗਿਆ। ਇਸ ਤੋਂ ਪਹਿਲਾਂ, ਅੰਮ੍ਰਿਤਸਰ ਹਵਾਈ ਅੱਡੇ (ਏਅਰਪੋਰਟ) 'ਤੇ ਪਹੁੰਚਣ 'ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਬਹੁਤ ਨਿੱਘਾ ਸਵਾਗਤ ਕੀਤਾ ਗਿਆ।

ਆਪਣੇ ਇਸ ਪਹਿਲੇ (ਪਲੇਠੇ) ਪੰਜਾਬ ਦੌਰੇ ਦੌਰਾਨ ਉਹ ਅੰਮ੍ਰਿਤਸਰ ਦੇ ਇਤਿਹਾਸਕ ਜਲ੍ਹਿਆਂਵਾਲਾ ਬਾਗ਼ ਅਤੇ ਦੁਰਗਿਆਣਾ ਮੰਦਿਰ ਵਿਖੇ ਵੀ ਨਤਮਸਤਕ ਹੋਏ। ਇਸ ਤਿੰਨ ਦਿਨਾਂ ਦੌਰੇ ਦੌਰਾਨ ਭਾਜਪਾ ਪ੍ਰਧਾਨ ਜਲੰਧਰ ਅਤੇ ਲੁਧਿਆਣਾ ਸ਼ਹਿਰਾਂ ਦਾ ਵੀ ਦੌਰਾ ਕਰਨਗੇ। ਆਪਣੇ ਇਸ ਪ੍ਰੋਗਰਾਮ ਦੌਰਾਨ ਉਹ ਪੰਜਾਬ ਦੇ ਸਥਾਨਕ ਆਗੂਆਂ ਨਾਲ ਅਹਿਮ ਮੀਟਿੰਗਾਂ ਕਰਨਗੇ ਅਤੇ ਸੂਬੇ ਵਿੱਚ ਭਾਜਪਾ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਸੰਗਠਨ ਦਾ ਮੁਲਾਂਕਨ ਕਰਨਗੇ।

Advertisement

Advertisement
Advertisement
×