ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਮਈ
Advertisement
ਜੰਗਬੰਦੀ ਤੋਂ ਬਾਅਦ ਅੱਜ ਦੂਜੇ ਦਿਨ ਵੀ ਲਗਾਤਾਰ ਅੰਮ੍ਰਿਤਸਰ ਵਿੱਚ ਬਲੈਕ ਆਊਟ ਕੀਤਾ ਗਿਆ ਅਤੇ ਭਲਕੇ 13 ਮਈ ਨੂੰ ਵਿਦਿਅਕ ਅਦਾਰਿਆਂ ਵਿੱਚ ਵੀ ਮੁੜ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੱਜ ਰਾਤ 9 ਵਜੇ ਮੁੜ ਬਲੈਕਆਊਟ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਸਬੰਧ ਵਿੱਚ ਕਿਹਾ ਕਿ ਇਹ ਬਲੈਕਆਊਟ ਚੌਕਸੀ ਵਜੋਂ ਕੀਤਾ ਗਿਆ ਹੈ, ਇਸ ਤੋਂ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਆਖਿਆ ਕਿ ਆਪਣੇ ਘਰਾਂ ਤੇ ਇਮਾਰਤਾਂ ਦੀਆਂ ਲਾਈਟਾਂ ਬੰਦ ਰੱਖੋ, ਖਿੜਕੀਆਂ ਦੇ ਨੇੜੇ ਨਾ ਜਾਓ ਅਤੇ ਘਬਰਾਓ ਨਹੀਂ ਤੇ ਸ਼ਾਂਤ ਰਹੋ।
ਪ੍ਰਸ਼ਾਸਨ ਵੱਲੋਂ ਹੰਗਾਮੀ ਹਾਲਤ ਵਾਸਤੇ ਕੁਝ ਫੋਨ ਨੰਬਰ ਵੀ ਜਾਰੀ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ ਕੁਝ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
Advertisement
×