DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar ਦੇ ਭਿੰਡੀ ਸੈਦਾਂ ਪੁਲੀਸ ਥਾਣੇ ਵਿੱਚ ਧਮਾਕਾ

ਸੁਰੱਖਿਆ ਏਜੰਸੀਆਂ ਅਲਰਟ; ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ (ਦਿਹਾਤੀ) ਪੁਲੀਸ ਅਧੀਨ ਆਉਂਦੇ ਭਿੰਡੀ ਸੈਦਾਂ ਪੁਲੀਸ ਥਾਣੇ ਦੇ ਕੰਪਲੈਕਸ ਅੰਦਰ ਸੋਮਵਾਰ ਤੜਕਸਾਰ ਧਮਾਕਾ ਹੋਣ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ।

ਘਟਨਾ ਦਾ ਪਤਾ ਸਵੇਰੇ ਉਦੋਂ ਲੱਗਿਆ ਜਦੋਂ ਪੁਲੀਸ ਮੁਲਾਜ਼ਮ ਥਾਣੇ ਪਹੁੰਚੇ ਅਤੇ ਉਨ੍ਹਾਂ ਨੇ ਇਮਾਰਤ ਦੇ ਅੰਦਰ ਹੋਇਆ ਨੁਕਸਾਨ ਦੇਖਿਆ। ਪੁਲੀਸ ਥਾਣੇ ਦੀ ਤੁਰੰਤ ਘੇਰਾਬੰਦੀ ਕਰ ਦਿੱਤੀ ਗਈ ਅਤੇ ਅੰਦਰ ਜਾਣ 'ਤੇ ਪਾਬੰਦੀ ਲਗਾ ਦਿੱਤੀ ਗਈ, ਇੱਥੋਂ ਤੱਕ ਕਿ ਮੀਡੀਆ ਕਰਮਚਾਰੀਆਂ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

Advertisement

ਇਲਾਕੇ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਰਾਤ ਵੇਲੇ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ ਸੀ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਸੂਤਰਾਂ ਅਨੁਸਾਰ ਥਾਣੇ ਦੇ ਅੰਦਰ ਖੜ੍ਹੇ ਵਾਹਨਾਂ ਨੂੰ ਧਮਾਕੇ ਕਾਰਨ ਨੁਕਸਾਨ ਪਹੁੰਚਿਆ ਹੈ।

Advertisement

ਸੂਤਰਾਂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਕਥਿਤ ਤੌਰ 'ਤੇ ਪੁਲੀਸ ਥਾਣੇ ਦੇ ਅੰਦਰ ਕੋਈ ਵਿਸਫੋਟਕ ਚੀਜ਼ ਸੁੱਟੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਹ ਚੀਜ਼ ਸੁੱਟਣ ਦੇ ਕੁਝ ਦੇਰ ਬਾਅਦ ਹੀ ਫਟ ਗਈ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਲਈ ਆਲੇ-ਦੁਆਲੇ ਦੇ ਇਲਾਕਿਆਂ ਦੀ ਸੀ ਸੀ ਟੀ ਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਥਾਣੇ ਦੇ ਬਾਹਰ ਡੀ ਐੱਸ ਪੀ ਗੁਰਿੰਦਰਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਬੀਤੀ ਰਾਤ ਡੇਢ ਤੋਂ ਪੌਣੇ ਦੋ ਵਜੇ ਦੇ ਦਰਮਿਆਨ ਧਮਾਕਾ ਹੋਇਆ ਜਿਸ ਦੀ ਪੁਲੀਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੀ ਸੀ ਟੀ ਵੀ ਫੁਟੇਜ ਖੰਘਾਲੀ ਜਾ ਰਹੀ ਹੈ ਜਿਸ ਤੋਂ ਬਾਅਦ ਸਾਰੀ ਸਥਿਤੀ ਸਾਹਮਣੇ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ ਵੱਖ ਟੀਮਾਂ ਜਾਂਚ ਕਰਨ ਤੇ ਲੱਗੀਆਂ ਹੋਈਆਂ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਧਮਾਕੇ ਨਾਲ ਕੋਈ ਵੀ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਪੁਲੀਸ ਥਾਣਾ ਭਿੰਡੀ ਸੈਦਾਂ ਅੰਮ੍ਰਿਤਸਰ ਜਿਲ੍ਹੇ ਦੇ ਸਰਹੱਦੀ ਖੇਤਰ ਦਾ ਪੁਲੀਸ ਥਾਣਾ ਹੈ ਜੋ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦਾ ਹੈ।

Advertisement
×