ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਕਾਬੂ

ਡਿਫਾਲਟਰ ਸੂਚੀ ਵਿੱਚੋਂ ਨਾਂ ਕਢਵਾਉਣ ਬਦਲੇ ਮੰਗੇ ਸਨ 13 ਹਜ਼ਾਰ
Advertisement

 

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਅੰਮ੍ਰਿਤਸਰ, 1 ਜੁਲਾਈ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਥੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ’ਚ ਤਾਇਨਾਤ ਬਲਾਕ ਅਫ਼ਸਰ ਜੋਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਪਿੰਡ ਬਕਰੌਰ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਹੈ ਕਿ ਉਹ ਸਾਲ 2024 ਵਿੱਚ ਆਪਣੇ ਪਿੰਡ ਤੋਂ ਪੰਚਾਇਤੀ ਚੋਣਾਂ ਲੜਨਾ ਚਾਹੁੰਦਾ ਸੀ ਪਰ ਅਜਿਹਾ ਨਾ ਕਰ ਸਕਿਆ, ਕਿਉਂਕਿ ਬਲਾਕ ਅਫ਼ਸਰ ਅਜਨਾਲਾ ਵੱਲੋਂ ਉਸ ਨੂੰ ਡਿਫ਼ਾਲਟਰ ਐਲਾਨਿਆ ਹੋਇਆ ਗਿਆ ਸੀ। ਨੋਟਿਸ ਵਿੱਚ ਕਿਹਾ ਗਿਆ ਸੀ ਕਿ ਉਸ ਨੇ 4 ਕਨਾਲ ਦੀ ਸਰਕਾਰੀ ਜ਼ਮੀਨ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਹੈ, ਇਸ ਸਬੰਧੀ ਉਸ ਖਿਲਾਫ਼ ਐਫ਼.ਆਈ.ਆਰ. ਦਰਜ ਕੀਤੀ ਜਾਵੇਗੀ। ਸ਼ਿਕਾਇਤ ਅਨੁਸਾਰ ਉਸ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਆਪਣਾ ਨਾਮ ਡਿਫਾਲਟਰ ਸੂਚੀ ਵਿੱਚੋਂ ਕਢਵਾ ਕੇ ਮਾਲ ਰਿਕਾਰਡ ਵਿੱਚ ਸੋਧ ਕਰਵਾਉਣਾ ਚਾਹੁੰਦਾ ਹੈ ਤਾਂ ਉਸ ਨੂੰ 13,000 ਰੁਪਏ ਰਿਸ਼ਵਤ ਦੇਣੀ ਪਵੇਗੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਮਗਰੋਂ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 13 ਹਜ਼ਾਰ ਰੁਪਏ ਕਥਿਤ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

Advertisement
Show comments