ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਨਵੰਬਰ
ਨਵੰਬਰ 1984 ਵਿਚ ਵਾਪਰੇ ਸਿਖ ਨਸਲਕੁਸ਼ੀ ਦੀ ਯਾਦ ਵਿਚ ਅਕਾਲ ਪੁਰਖ ਕੀ ਫ਼ੌਜ ਜਥੇਬੰਦੀ ਵਲੋਂ ਅੱਜ ਖੂਨ ਦਾਨ ਕੈਂਪ ਲਾਇਆ ਗਿਆ। ਕੈਂਪ ਮਕਬੂਲਪੁਾ ਵਿਖੇ ਇੱਕ ਨਿੱਜੀ ਹਸਪਤਾਲ ਵਿਚ ਕੇ ਵਾਈ ਬੀ ਬਲੱਡ ਬੈਂਕ ਵਲੋਂ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਸਾਬਕਾ ਜੱਥੇਦਾਰ ਗਿਆਨੀ ਕੇਵਲ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ।ਇਸ ਮੌਕੇ ਜਥੇਬੰਦੀ ਦੇ ਮੁਖੀ ਜਸਵਿੰਦਰ ਸਿੰਘ ਐਡਵੋਕੇਟ ਨੇ ਸੰਬੋਧਨ ਕੀਤਾ।