ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

 ਸੁਨਹਿਰੀ ਭਵਿੱਖ ਲਈ ਦੁਬਈ ਗਏ ਮਜੀਠਾ ਦੇ ਨੌਜਵਾਨ ਦੀ ਲਾਸ਼ ਵਤਨ ਪਰਤੀ

ਕੁੱਝ ਦਿਨ ਪਹਿਲਾਂ ਹੀ ਦਿਮਾਗ ਦੀ ਨਾੜੀ ਫਟਣ ਨਾਲ ਹੋਈ ਸੀ ਮੌਤ
ਸਰਬੱਤ ਦਾ ਭਲਾ ਟਰੱਸਟ ਦੀ ਐਂਬੂਲੈਂਸ ਸੇਵਾ ਰਾਹੀਂ ਮ੍ਰਿਤਕ ਦੇਹ ਨੁੂੰ ਪਿੰਡ ਲਿਆਂਦੇ ਹੋਏ ਸੰਸਥਾ ਮੈਂਬਰ।
Advertisement

ਮਜੀਠਾ ਨੇੜਲੇ ਪਿੰਡ ਭੰਗਵਾਂ ਨਾਲ ਸਬੰਧਿਤ 30 ਸਾਲਾ ਨੌਜਵਾਨ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਵਤਨ ਭੇਜ ਦਿੱਤੀ ਗਈ ਹੈ। ਦੇਰ ਰਾਤ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਰਾਮਦਾਸ ਕੌਮੀ ਹਵਾਈ ਅੱਡੇ ਵਿਖੇ ਲਿਆਂਦੀ ਗਈ, ਜਿੱਥੋ ਇਸ ਲਾਸ਼ ਨੁੂੰ ਸਰਬੱਤ ਦਾ ਭਲਾ ਟਰੱਸਟ ਦੀ ਐਂਬੂਲੈਂਸ ਸੇਵਾ ਰਾਹੀਂ ਘਰ ਭੇਜਿਆ ਗਿਆ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਗੁਰਜੰਟ ਸਿੰਘ ਪੁੱਤਰ ਪਿਆਰਾ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਕਰੀਬ ਪਿਛਲੇ 6 ਸਾਲ ਪਹਿਲਾਂ ਦੁਬਈ ਗਿਆ ਸੀ। ਦੁਬਈ ਵਿੱਖੇ ਉਹ ਮਿਹਨਤ ਮਜ਼ਦੂਰੀ ਕਰ ਰਿਹਾ ਸੀ।

Advertisement

ਗੁਰਜੰਟ ਸਿੰਘ ਦੀ ਤਸਵੀਰ।

ਉਨ੍ਹਾਂ ਦੱਸਿਆ ਕਿ ਪਰਿਵਾਰ ਮੁਤਾਬਿਕ ਸਿਹਤ ਖ਼ਰਾਬ ਹੋਣ 'ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਿਮਾਗ ਦੀ ਨਾੜੀ ਫਟਣ ਕਾਰਨ 24 ਜੁਲਾਈ ਦੀ ਰਾਤ ਉਸਦੀ ਮੌਤ ਹੋ ਗਈ ਸੀ।

ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਜੰਟ ਦਾ ਮ੍ਰਿਤਕ ਸਰੀਰ ਭਾਰਤ ਭੇਜਣ 'ਤੇ ਆਇਆ ਖਰਚ ਆਦਿ ਉਸ ਦੀ ਬੀਮਾ ਕੰਪਨੀ ਵੱਲੋਂ ਕੀਤਾ ਗਿਆ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਗੁਰਜੰਟ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ, ਦੋ ਸਾਲਾ ਪੁੱਤਰ ਅਤੇ ਆਪਣੀਆਂ ਤਿੰਨ ਭੈਣਾਂ ਨੂੰ ਰੋਂਦਿਆਂ ਛੱਡ ਗਿਆ ਹੈ। ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਹੋਣ ਉਪਰੰਤ ਗੁਰਜੰਟ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਾਸਿਕ ਪੈਨਸ਼ਨ ਵੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਡਾ. ਉਬਰਾਏ ਦੀ ਅਗਵਾਈ ਹੇਠ ਹੁਣ ਤੱਕ 420 ਦੇ ਕਰੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁੱਝ ਸਮੇਂ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮ੍ਰਿਤਕ ਸਰੀਰ ਘਰਾਂ ਤੱਕ ਪਹੁੰਚਣ ਲਈ 'ਮੁਫ਼ਤ ਐਂਬੂਲੈਂਸ ਸੇਵਾ' ਵੀ ਸ਼ੁਰੂ ਕੀਤੀ ਗਈ ਹੈ।

ਹੋਰ ਖ਼ਬਰਾਂ ਪੜ੍ਹੋ: Land Pooling Policy: ਲੈਂਡ ਪੂਲਿੰਗ ਨੀਤੀ ਬਾਰੇ Tweet ਮਾਲਵਿੰਦਰ ਕੰਗ ਨੇ ਕੀਤੀ Delete

Advertisement
Tags :
Amritsar International Airportamritsar newsDubai DeathDubai to AmritsarGurjant SinghMajithaMajitha youth