ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਡੀ ਬਿਲਡਰ ਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਨਿੱਜੀ ਹਸਪਤਾਲ ’ਚ ਤੋੜਿਆ ਦਮ; ਮੋਢੇ ਦੀ ਸਰਜਰੀ ਕਰਵਾਉਣ ਆਇਆ ਸੀ ਬਾਡੀ ਬਿਲਡਰ
Advertisement

ਬਾਡੀ ਬਿਲਡਰ ਅਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦਾ ਅੱਜ ਇੱਥੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ।

ਉਹ ਇਥੇ ਇਕ ਨਿੱਜੀ ਹਸਪਤਾਲ ਵਿੱਚ ਆਪਣੇ ਮੋਢੇ ਦੀ ਸਰਜਰੀ ਵਾਸਤੇ ਆਏ ਸਨ, ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਹਸਪਤਾਲ ਦੇ ਇੱਕ ਸੀਨੀਅਰ ਡਾਕਟਰ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਮੌਤ ਸ਼ਾਮ ਲਗਪਗ 5-30 ਵਜੇ ਹੋਈ। ਉਹ ਮੂਲ ਰੂਪ ਵਿੱਚ ਗੁਰਦਾਸਪੁਰ ਦਾ ਰਹਿਣ ਵਾਲਾ ਸੀ।

Advertisement

 

 

ਮਿਲੀ ਜਾਣਕਾਰੀ ਮੁਤਾਬਕ ਵਰਿੰਦਰ ਘੁੰਮਣ ਨੇ 2009 ਵਿੱਚ ਮਿਸਟਰ ਇੰਡੀਆ ਦਾ ਟਾਈਟਲ ਜਿੱਤਿਆ ਸੀ, ਇਸ ਤੋਂ ਇਲਾਵਾ ਉਹ ਮਿਸਟਰ ਏਸ਼ੀਆ ਚੈਂਪੀਅਨਸ਼ਿਪ ਵਿੱਚ ਉਪ ਜੇਤੂ ਰਿਹਾ  ਸੀ।

ਉਹ ਬਾਡੀ ਬਿਲਡਰ ਦੇ ਨਾਲ ਨਾਲ ਪੰਜਾਬੀ ਅਦਾਕਾਰ ਵੀ ਸਨ ਅਤੇ ਉਨ੍ਹਾਂ ਨਪੰਜਾਬੀ ਦੀਆਂ ਫਿਲਮਾਂ ਤੋਂ ਇਲਾਵਾ ਬੌਲੀਵੁੱਡ ਅਦਾਕਾਰ ਸਲਮਾਨ ਖਾਨ ਨਾਲ ਟਾਈਗਰ 3 ਵਿੱਚ ਵੀ ਕੰਮ ਕੀਤਾ ਸੀ। ਉਸ ਨੇ ਪੰਜਾਬੀ ਦੀਆਂ ਫਿਲਮਾਂ ‘ਕਬੱਡੀ ਵਨਸ ਅਗੇਨ’ ਵਿੱਚ ਮੁੱਖ ਅਦਾਕਾਰ ਵਜੋਂ ਕੰਮ ਕੀਤਾ। ਸਾਲ 2014 ਵਿੱਚ ‘ਰੋਰ: ਟਾਈਗਰ ਆਫ ਦਾ ਸੁੰਦਰਵਨ’ ਰਾਹੀ ਹਿੰਦੀ ਫਿਲਮਾਂ ਵਿੱਚ ਵੀ ਕੰਮ ਦੀ ਸ਼ੁਰੂਆਤ ਕੀਤੀ ।

ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਘੁੰਮਣ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਇਹ ਵੀ ਦੱਸਣਾ ਬਣਦਾ ਹੈ ਕਿ ਵਰਿੰਦਰ ਘੁੰਮਣ ਨੇ ਸ਼ਾਕਾਹਾਰੀ ਰਹਿੰਦਿਆਂ ਵਧੀਆ ਸਰੀਰ ਬਣਾਇਆ ਸੀ ਜਿਸ ਕਾਰਨ ਉਹ ਚਰਚਾ ਵਿਚ ਵੀ ਰਹੇ ਸਨ। ਇਹ ਵੀ ਕਿਆਸ ਲਾਏ ਜਾ ਰਹੇ ਸਨ ਕਿ ਵਰਿੰਦਰ 2027 ਦੀਆਂ ਵਿਧਾਨ ਸਭਾ ਚੋਣ ਲੜ ਸਕਦੇ ਹਨ। ਜ਼ਿਕਰਯੋਗ ਹੈ ਕਿ ਵਰਿੰਦਰ ਨੇ ਭਾਰਤ ਦੀ ਕਈ ਵਾਰ ਕੌਮਾਂਤਰੀ ਪੱਧਰ ’ਤੇ ਨੁਮਾਇੰਦਗੀ ਵੀ ਕੀਤੀ ਸੀ। ਵਰਿੰਦਰ ਸਿੰਘ ਘੁੰਮਣ ਭਾਰਤੀ ਪੇਸ਼ੇਵਰ ਬਾਡੀ ਬਿਲਡਰ ਸੀ।

Advertisement
Tags :
BodybuilderVarinder Singh Ghuman
Show comments