DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦੇ ਸਕੂਲਾਂ ’ਚ ਬੰਬ ਦੀ ਦਹਿਸ਼ਤ: ਅੰਮ੍ਰਿਤਸਰ ਅਤੇ ਮੋਗਾ ਦੇ ਕਈ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ

ਸਕੂਲ ਕਰਵਾਏ ਗਏ ਖਾਲੀ; ਪੁਲੀਸ ਵੱਲੋਂ ਸਰਚ ਆਪਰੇਸ਼ਨ ਜਾਰੀ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਪੰਜਾਬ ਵਿੱਚ ਅੱਜ ਸਵੇਰੇ ਸਕੂਲ ਖੁੱਲ੍ਹਦਿਆਂ ਹੀ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਅੰਮ੍ਰਿਤਸਰ ਅਤੇ ਮੋਗਾ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈ-ਮੇਲਾਂ ਮਿਲੀਆਂ। ਇਨ੍ਹਾਂ ਧਮਕੀਆਂ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਸਾਵਧਾਨੀ ਵਜੋਂ ਤੁਰੰਤ ਛੁੱਟੀ ਕਰ ਦਿੱਤੀ ਅਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਘਰਾਂ ਵੱਲ ਰਵਾਨਾ ਕਰ ਦਿੱਤਾ।

ਅੰਮ੍ਰਿਤਸਰ ਵਿੱਚ ਤਿੰਨ ਪ੍ਰਮੁੱਖ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ

ਅੰਮ੍ਰਿਤਸਰ ਸ਼ਹਿਰ ਦੇ ਤਿੰਨ ਪ੍ਰਮੁੱਖ ਸਕੂਲਾਂ ਦੇ ਅਧਿਕਾਰਤ ਮੇਲ ਆਈਡੀ ’ਤੇ ਧਮਕੀ ਭਰੇ ਸੁਨੇਹੇ ਮਿਲੇ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਕਿ ਇਮਾਰਤ ਨੂੰ ਧਮਾਕੇ ਨਾਲ ਉਡਾ ਦਿੱਤਾ ਜਾਵੇਗਾ। ਇਨ੍ਹਾਂ ਈ-ਮੇਲਾਂ ਵਿੱਚ ਕਥਿਤ ਤੌਰ ’ਤੇ ਇੱਕ ਅਤਿਵਾਦੀ ਸੰਗਠਨ ਦਾ ਨਾਮ ਵੀ ਲਿਖਿਆ ਗਿਆ ਹੈ। ਸੂਚਨਾ ਮਿਲਦੇ ਹੀ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨੇ ਸਕੂਲ ਕੰਪਲੈਕਸਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ, ਪਰ ਪੁਲੀਸ ਸਾਈਬਰ ਟੀਮਾਂ ਦੀ ਮਦਦ ਨਾਲ ਇਹ ਪਤਾ ਲਗਾ ਰਹੀ ਹੈ ਕਿ ਇਹ ਈ-ਮੇਲ ਕਿੱਥੋਂ ਆਈ ਹੈ।

Advertisement

ਮੋਗਾ ਵਿੱਚ ਵੀ ਸਕੂਲ ਕਰਵਾਇਆ ਗਿਆ ਖਾਲੀ

ਇਸੇ ਤਰ੍ਹਾਂ ਮੋਗਾ ਦੇ ਇੱਕ ਸਕੂਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਮੋਗਾ ਦੇ ਡੀਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਵੱਲੋਂ ਸੂਚਿਤ ਕੀਤੇ ਜਾਣ ਤੋਂ ਬਾਅਦ ਤੁਰੰਤ ਪੁਲੀਸ ਟੀਮਾਂ ਭੇਜੀਆਂ ਗਈਆਂ ਅਤੇ ਸਕੂਲ ਨੂੰ ਖਾਲੀ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪੁਲੀਸ ਪੂਰੀ ਇਮਾਰਤ ਦੀ ਬਾਰੀਕੀ ਨਾਲ ਤਲਾਸ਼ੀ ਲੈ ਰਹੀ ਹੈ।

Advertisement

ਪੁਲੀਸ ਦੀ ਅਪੀਲ: ਅਫਵਾਹਾਂ ਤੋਂ ਬਚੋ

ਪੁਲੀਸ ਅਧਿਕਾਰੀਆਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ, ਕਿਉਂਕਿ ਪਹਿਲਾਂ ਵੀ ਅਜਿਹੀਆਂ ਕਈ ਧਮਕੀਆਂ ਸਿਰਫ਼ ਅਫਵਾਹ (Hoax) ਸਾਬਤ ਹੋਈਆਂ ਹਨ। ਫਿਰ ਵੀ ਪੁਲੀਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਅੰਮ੍ਰਿਤਸਰ ਦੇ ਦਿਹਾਤੀ ਇਲਾਕਿਆਂ ਵਿੱਚ ਵੀ ਕੁਝ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਮਿਲਣ ਦੀ ਰਿਪੋਰਟ ਹੈ, ਜਿਸ ਤੋਂ ਬਾਅਦ ਪੂਰੇ ਸੂਬੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Advertisement
×