Bomb Threat: ਅੰਮ੍ਰਿਤਸਰ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪੁਲੀਸ ਦੇ ਜਾਂਚ ਕੀਤੀ ਸ਼ੁਰੂ: ਆਲੇ-ਦੁਆਲੇ ਦੇ ਸਕੂਲਾਂ ਨੂੰ ਪ੍ਰਾਪਤ ਹੋਈ ਈਮੇਲ
Advertisement
Bomb Threat: ਅੰਮ੍ਰਿਤਸਰ ਅਤੇ ਇਸ ਦੇ ਆਲੇ-ਦੁਆਲੇ ਦੇ ਕਈ ਸਕੂਲਾਂ ਨੂੰ ਅੱਜ ਮੁੜ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਕੀ ਦੀ ਸੂਚਨਾ ਮਿਲਦਿਆਂ ਹੀ ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਦੇ ਡੀਸੀਪੀ ਆਲਮ ਵਿਜੈ ਸਿੰਘ ਦੀ ਅਗਵਾਈ ਵਿੱਚ ਸੀਨੀਅਰ ਅਧਿਕਾਰੀ ਅਤੇ ਭੰਨਤੋੜ ਵਿਰੋਧੀ (Anti-sabotage) ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ।
ਪੁਲੀਸ ਮੁਤਾਬਕ ਸਾਈਬਰ ਅਤੇ ਤਕਨੀਕੀ ਟੀਮਾਂ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ ਕਿ ਇਹ ਈਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੂੰ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ।
Advertisement
ਪੁਲੀਸ ਅਧਿਕਾਰੀਆਂ ਨੇ ਸਕੂਲ ਪ੍ਰਬੰਧਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਡੀਸੀਪੀ ਨੇ ਖਦਸ਼ਾ ਜਤਾਇਆ ਹੈ ਕਿ ਇਸ ਸਮੇਂ ਬੋਰਡ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਕੁਝ ਸ਼ਰਾਰਤੀ ਅਨਸਰ ਪ੍ਰੀਖਿਆਵਾਂ ਵਿੱਚ ਵਿਘਨ ਪਾਉਣ ਲਈ ਅਜਿਹੀਆਂ ਹਰਕਤਾਂ ਕਰ ਸਕਦੇ ਹਨ। ਪੁਲੀਸ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਸ਼ਹਿਰ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੂਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Advertisement
Advertisement
×

