ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਦਸੰਬਰ
ਰਣਜੀਤ ਸਿੰਘ ਬ੍ਰਹਮਪੁਰਾ ਦੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕਲਕੱਤਾ ਨੇ ਆਖਿਆ ਕਿ ਉਹ ਤੇ ਜ਼ਿਲ੍ਹਾ ਇਕਾਈ ਅਕਾਲੀ ਦਲ (ਸੰਯੁਕਤ) ਨਾਲ ਹੀ ਰਹਿਣਗੇ। ਮਰਹੂਮ ਮਨਜੀਤ ਸਿੰਘ ਕਲਕੱਤਾ ਦੇ ਪੁੱਤਰ ਗੁਰਪ੍ਰੀਤ ਸਿੰਘ ਕਲਕੱਤਾ ਨੇ ਅੱਜ ਇਥੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸ੍ਰੀ ਬ੍ਰਹਮਪੁਰਾ ਹੁਣ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਚਲੇ ਗਏ ਹਨ, ਜੋ ਕਿ ਪੰਥ ਨਾਲ ਧਰੋਹ ਬਰਾਬਰ ਹੈ। ਗੁਰਪ੍ਰੀਤ ਸਿੰਘ ਕਲਕੱਤਾ ਨੇ ਸਪੱਸ਼ਟ ਕੀਤਾ ਕਿ ਉਹ ਬਾਦਲ ਦਲ ਦਾ ਹਿੱਸਾ ਨਹੀਂ ਹਨ। ਸ੍ਰੀ ਮਨਜੀਤ ਸਿੰਘ ਭੋਮਾ ਨੇ ਵੀ ਕਿਹਾ ਕਿ ਬ੍ਰਹਮਪੁਰਾ ਨੇ ਸਹੁੰ ਨਹੀ ਪੁਗਾਈ।