DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Breaking: ਅਧਿਕਾਰੀ ਖੁਦਕੁਸ਼ੀ ਮਾਮਲੇ ’ਚ ਲਾਲਜੀਤ ਭੁੱਲਰ ਸਮੇਤ 3 ਖ਼ਿਲਾਫ਼ ਕੇਸ ਦਰਜ

ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਤੇ ਕੀਤੀ ਕਾਰਵਾਈ

  • fb
  • twitter
  • whatsapp
  • whatsapp
featured-img featured-img
ਲਾਲਜੀਤ ਸਿੰਘ ਭੁੱਲਰ।
Advertisement

ਪੰਜਾਬ ਪੁਲੀਸ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਅੰਮ੍ਰਿਤਸਰ ਵਿਖੇ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵਨਿਊ ਦੀ ਪੁਲੀਸ ਵੱਲੋਂ ਲੰਘੀ ਦੇਰ ਰਾਤ ਮ੍ਰਿਤਕ ਗਗਨਦੀਪ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਪੁਲਿਸ ਨੇ ਲਾਲਜੀਤ ਭੁੱਲਰ ਅਤੇ ਉਸ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਹੈ।

Advertisement

ਜ਼ਿਕਰਯੋਗ ਹੈ ਕਿ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਲਾਲਜੀਤ ਸਿੰਘ ਭੁੱਲਰ ਤੇ ਕਈ ਤਰ੍ਹਾਂ ਦੇ ਦੋਸ਼ ਲਗਾਉਂਦਿਆਂ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਲਜੀਤ ਭੁੱਲਰ ਤੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਲੈ ਲਿਆ ਸੀ ਅਤੇ ਮਾਮਲੇ ਦੀ ਜਾਂਚ ਪੰਜਾਬ ਦੇ ਮੁੱਖ ਸਕੱਤਰ ਨੂੰ ਸੌਂਪ ਦਿੱਤੀ ਸੀ। ਲੰਘੀ ਦੇਰ ਰਾਤ ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਗਿਆ ਹੈ।

Advertisement

ਇਸ ਸਬੰਧ ਵਿੱਚ ਥਾਣਾ ਰਣਜੀਤ ਐਵੀਨਿਊ ਵਿਖੇ ਬੀ ਐੱਨ ਐੱਸ ਦੀ ਧਾਰਾ 108, 351(3) ਅਤੇ 3(5)ਹੇਠ ਕੇਸ ਦਰਜ ਕੀਤਾ ਗਿਆ। ਇਹ ਮਾਮਲਾ ਰਾਤ ਲਗਪਗ 12 ਵਜੇ ਦਰਜ ਕੀਤਾ ਗਿਆ ਹੈ।

ਆਪਣੀ ਸ਼ਿਕਾਇਤ ਵਿੱਚ ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਨੇ ਦੱਸਿਆ ਕਿ ਅਕਤੂਬਰ 2025 ਵਿੱਚ ਵਿਭਾਗ ਵੱਲੋਂ ਕੁਝ ਟੈਂਡਰ ਕੱਢੇ ਗਏ ਸਨ ਇਨ੍ਹਾਂ ਟੈਂਡਰਾਂ ਲਈ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਵੱਲੋਂ ਵੀ ਅਪਲਾਈ ਕੀਤਾ ਗਿਆ ਸੀ। ਇਹ ਟੈਂਡਰ ਕਿਸੇ ਹੋਰ ਨੂੰ ਮਿਲ ਗਏ ਸਨ। ਪਰ ਹੁਣ ਲਾਲਜੀਤ ਸਿੰਘ ਭੁੱਲਰ ਵੱਲੋਂ ਟੈਂਡਰ ਰੱਦ ਕਰਕੇ ਉਸ ਦੇ ਪਿਤਾ ਦੇ ਹੱਕ ਵਿੱਚ ਜਾਰੀ ਕਰਨ ਲਈ ਦਬਾਅ ਪਾਇਆ ਜਾ ਰਿਹਾ ਸੀ।

ਉਸ ਨੇ ਦੋਸ਼ ਲਾਇਆ ਕਿ ਇਸ ਸਬੰਧ ਵਿੱਚ ਉਸ ਦੇ ਪਤੀ ਨੂੰ ਕਈ ਵਾਰ ਡਰਾਇਆ ਧਮਕਾਇਆ ਵੀ ਗਿਆ 13 ਮਾਰਚ ਨੂੰ ਉਸ ਦੇ ਪਤੀ ਨੂੰ ਪੱਟੀ ਵਿਖੇ ਸੱਦਿਆ ਗਿਆ ਜਿੱਥੇ ਉਸਦੀ ਕੁੱਟਮਾਰ ਕੀਤੀ ਗਈ ਅਤੇ ਜਲੀਲ ਵੀ ਕੀਤਾ ਗਿਆ। ਉਸ ਨੇ ਦੱਸਿਆ ਕਿ ਇਸ ਦੀ ਜਾਣਕਾਰੀ ਉਸ ਦੇ ਪਤੀ ਨੇ ਉਸ ਨੂੰ ਵੀ ਦਿੱਤੀ ਸੀ। ਉਪਿੰਦਰ ਕੌਰ ਨੇ ਦੱਸਿਆ ਕਿ 13 ਮਾਰਚ ਨੂੰ ਵਾਪਰੀ ਘਟਨਾ ਸਮੇਂ ਲਾਲਜੀਤ ਸਿੰਘ ਭੁੱਲਰ ਉਸ ਦਾ ਪਿਤਾ, ਪੀਏ ਤੇ ਕੁਝ ਹੋਰ ਅਣਪਛਾਤੇ ਵਿਅਕਤੀ ਉੱਥੇ ਹਾਜ਼ਰ ਸਨ।

ਮ੍ਰਿਤਕ ਦੀ ਪਤਨੀ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦਿਨ ਉਸ ਦੇ ਪਤੀ ਸਿਰ ’ਤੇ ਪਿਸਤੌਲ ਰੱਖ ਕੇ ਗਲਤ ਬਿਆਨੀ ਵਾਲੀ ਇੱਕ ਵੀਡੀਓ ਵੀ ਬਣਵਾਈ ਗਈ ਸੀ। ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ ਜਿਸ ਕਾਰਨ ਉਸ ਦਾ ਪਤੀ ਪਰੇਸ਼ਾਨ ਰਹਿੰਦਾ ਸੀ ਅਤੇ 21 ਮਾਰਚ ਨੂੰ ਸਵੇਰੇ 5:30 ਵਜੇ ਉਸ ਦੇ ਪਤੀ ਨੇ ਕੋਹੀ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਗ਼ੌਰਤਲਬ ਹੈ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਮ੍ਰਿਤਕ ਗਗਨਦੀਪ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂ ਸ਼ਾਮਲ ਹੋਣਗੇ। ਇਹ ਫੈਸਲਾ ਲੰਘੀ ਸ਼ਾਮ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵਨਿਊ ਵਿਖੇ  ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ  ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਸਾਂਝੇ ਤੌਰ ਤੇ ਲਿਆ ਗਿਆ ਸੀ।

Advertisement
×