ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

BSF and Punjab police seize drugs: ਸਰਹੱਦ ਤੋਂ ਡੇਢ ਕਿੱਲੋ ਹੈਰੋਇਨ ਸਣੇ ਦੋ ਕਾਬੂ

ਬੀਐੱਸਐੱਫ ਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਕੀਤੀ ਕਾਰਵਾਈ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 16 ਫਰਵਰੀ

Advertisement

ਬੀਐਸਐਫ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਸਰਹੱਦ ਤੋਂ ਨਸ਼ੀਲੇ ਪਦਾਰਥਾਂ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ। ਬੀਐਸਐਫ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਐਸਐਫ ਵੱਲੋਂ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਸਰਹੱਦੀ ਖੇਤਰ ਵਿੱਚ ਕੀਤੇ ਸਾਂਝੇ ਅਪਰੇਸ਼ਨ ਤਹਿਤ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ਇੱਕ ਘਟਨਾ ਤਹਿਤ ਬੀਐਸਐਫ ਨੇ ਬੀਤੀ ਰਾਤ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੇ ਪਿੰਡ ਚੱਕ ਬਲ ਦੇ ਵਾਸੀ ਨੂੰ ਕਾਬੂ ਕੀਤਾ ਹੈ ਅਤੇ ਉਸਦੇ ਕੋਲੋਂ ਦੋ ਪੈਕੇਟ ਹੈਰੋਇਨ ਬਰਾਮਦ ਹੋਈ ਜਿਸ ਵਿੱਚ ਲਗਪਗ ਇਕ ਕਿਲੋ 560 ਗ੍ਰਾਮ ਹੈਰੋਇਨ ਹੈ। ਇਸ ਖੁਫੀਆ ਸੂਚਨਾ ਦੇ ਅਧਾਰ ’ਤੇ ਬੀਐਸਐਫ ਅਤੇ ਏਐਨਟੀਐਫ ਵੱਲੋਂ ਕੀਤੇ ਗਏ ਇੱਕ ਸਾਂਝੇ ਅਪਰੇਸ਼ਨ ਤਹਿਤ ਸ਼ੱਕੀ ਵਿਅਕਤੀ ਦੇ ਘਰ ਵਿੱਚ ਛਾਪਾ ਮਾਰਿਆ ਗਿਆ ਜਿੱਥੋਂ ਦੋ ਪੈਕੇਟ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਨੂੰ ਪੁਲੀਸ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਦੂਜੇ ਮਾਮਲੇ ਵਿੱਚ ਬੀਐਸਐਫ ਨੇ ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਡਲ ਵਿੱਚੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ ਤੇ ਉਸ ਕੋਲੋਂ ਦੋ ਪੈਕੇਟ ਹੈਰੋਇਨ ਬਰਾਮਦ ਕੀਤੇ ਗਏ ਹਨ ਜਿਸ ਵਿੱਚ ਕਿਲੋ ਤੋਂ ਵੱਧ ਹੈਰੋਇਨ ਹੈ। ਪੁਲੀਸ ਨੇ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ। ਇਸ ਤੋਂ ਪਹਿਲਾਂ ਬੀਐਸਐਫ ਨੇ ਸਰਹੱਦੀ ਖੇਤਰ ਵਿੱਚ ਡਰੋਨ ਦੀ ਹਲਚਲ ਦੇਖੀ ਅਤੇ ਬੀਐਸਐਫ ਪਾਰਟੀ ਨੇ ਇਸ ਇਲਾਕੇ ਵਿੱਚ ਭਾਲ ਸ਼ੁਰੂ ਕੀਤੀ ਤਾਂ ਇੱਥੇ ਇੱਕ ਸ਼ੱਕੀ ਵਿਅਕਤੀ ਨੂੰ ਦੇਖਿਆ ਜੋ ਇੱਥੇ ਡਰੋਨ ਵੱਲੋਂ ਸੁੱਟੀ ਗਈ ਹੈਰੋਇਨ ਨੂੰ ਪ੍ਰਾਪਤ ਕਰਨ ਲਈ ਆਇਆ ਸੀ। ਬੀਐਸਐਫ ਵੱਲੋਂ ਇਸ ਵਿਅਕਤੀ ਨੂੰ ਪੁਲੀਸ ਕੋਲ ਸੌਂਪ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Advertisement
Show comments