ਬੀਐੱਸਐੱਫ ਵੱਲੋਂ ਹੈਰੋਇਨ ਸਣੇ ਮੁਲਜ਼ਮ ਕਾਬੂ
ਬੀ ਐੱਸ ਐੱਫ਼ ਨੇ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲੇ ਨੂੰ ਕਾਬੂ ਕਰਕੇ ਖਾਲੜਾ ਪੁਲੀਸ ਦੇ ਹਵਾਲੇ ਕਰ ਦਿੱਤਾ| ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਸਾਹਿਬ ਸਿੰਘ ਨੇ ਅੱਜ ਇਥੇ ਦੱਸਿਆ ਕਿ ਮੁਲਜ਼ਮ ਦੀ ਸਨਾਖਤ ਗੁਰਜੀਤ ਸਿੰਘ ਸਾਜਨ...
Advertisement
ਬੀ ਐੱਸ ਐੱਫ਼ ਨੇ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲੇ ਨੂੰ ਕਾਬੂ ਕਰਕੇ ਖਾਲੜਾ ਪੁਲੀਸ ਦੇ ਹਵਾਲੇ ਕਰ ਦਿੱਤਾ| ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਸਾਹਿਬ ਸਿੰਘ ਨੇ ਅੱਜ ਇਥੇ ਦੱਸਿਆ ਕਿ ਮੁਲਜ਼ਮ ਦੀ ਸਨਾਖਤ ਗੁਰਜੀਤ ਸਿੰਘ ਸਾਜਨ ਵਾਸੀ ਪਿੰਡ ਦੋਦੇ ਵਜੋਂ ਕੀਤੀ ਗਈ ਹੈ ਜਿਸ ਤੋਂ 507 ਗਰਾਮ ਹੈਰੋਇਨ ਬਰਾਮਦ ਕੀਤੀ ਗਈ| ਉਹ ਪਾਕਿਸਤਾਨ ਤੋਂ ਮੰਗਵਾਈ ਇਹ ਨਸ਼ੀਲੀ ਸਮੱਗਰੀ ਨੂੰ ਲੈ ਕੇ ਮੋਟਰਸਾਈਕਲ ’ਤੇ ਵਾਪਸ ਜਾ ਰਿਹਾ ਸੀ ਕਿ ਬੀ ਐਸ ਐਫ਼ ਦੇ ਕਾਬੂ ਆ ਗਿਆ| ਇਸ ਸਬੰਧੀ ਪੁਲੀਸ ਨੇ ਮੁਲਜ਼ਮ ਖਿਲਾਫ਼ ਐਨ ਡੀ ਪੀ ਐਸ ਐਕਟ ਦੀ ਦਫ਼ਾ 21–ਸੀ, 61, 85 ਅਤੇ ਏਅਰ ਕਰਾਫਟ ਐਕਟ ਦੀ ਦਫ਼ਾ 10, 11, 12 ਅਧੀਨ ਇਕ ਕੇਸ ਦਰਜ ਕੀਤਾ ਹੈ|
Advertisement
Advertisement