DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

BSF ਜਵਾਨ ਦੀ ਹਿਰਾਸਤੀ ਮੌਤ ਦਾ ਮਾਮਲਾ:ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ

ਚੰਡੀਗੜ੍ਹ ਸਥਿਤ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ (PSHRC) ਨੇ ਅੰਮ੍ਰਿਤਸਰ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੀ ਹਿਰਾਸਤ ਵਿੱਚ ਇੱਕ ਸਰਹੱਦੀ ਸੁਰੱਖਿਆ ਬਲ (BSF) ਦੇ ਜਵਾਨ ਦੀ ਹਿਰਾਸਤੀ ਮੌਤ ਦਾ ਖੁਦ ਨੋਟਿਸ (Suo Motu) ਲਿਆ ਹੈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਚੰਡੀਗੜ੍ਹ ਸਥਿਤ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ (PSHRC) ਨੇ ਅੰਮ੍ਰਿਤਸਰ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੀ ਹਿਰਾਸਤ ਵਿੱਚ ਇੱਕ ਸਰਹੱਦੀ ਸੁਰੱਖਿਆ ਬਲ (BSF) ਦੇ ਜਵਾਨ ਦੀ ਹਿਰਾਸਤੀ ਮੌਤ ਦਾ ਖੁਦ ਨੋਟਿਸ (Suo Motu) ਲਿਆ ਹੈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ, ਜਿਸ ਨੂੰ 3 ਮਾਰਚ ਨੂੰ ਮੀਰਾਂ ਸਾਹਿਬ ਦੇ ਬਿਲੋਲ ਪੁਲ ਨੇੜਿਓਂ ਐੱਨ.ਸੀ.ਬੀ. ਨੇ ਹਿਰਾਸਤ ਵਿੱਚ ਲਿਆ ਸੀ। ਇਲਜ਼ਾਮ ਲਾਇਆ ਗਿਆ ਹੈ ਕਿ ਉਸ ਉੱਤੇ ਕਰੀਬ 17 ਦਿਨਾਂ ਤੱਕ ਤਸ਼ੱਦਦ ਕੀਤਾ ਗਿਆ, ਜਿਸ ਕਾਰਨ ਅੰਤ ਵਿੱਚ ਉਸ ਦੀ ਮੌਤ ਹੋ ਗਈ।

ਜਦੋਂ ਉਸ ਨੂੰ ਜੰਮੂ ਤੋਂ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਸੀ ਤਾਂ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਇੱਥੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ 21 ਮਾਰਚ ਨੂੰ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਜੰਮੂ ਵਿੱਚ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਉੱਥੇ ਐੱਨ.ਸੀ.ਬੀ. ਅਧਿਕਾਰੀਆਂ ਵਿਰੁੱਧ ਐੱਫ.ਆਈ.ਆਰ. (FIR) ਦਰਜ ਕੀਤੀ ਗਈ। ਇਨ੍ਹਾਂ ਦੋਸ਼ਾਂ ਦਾ ਨੋਟਿਸ ਲੈਂਦਿਆਂ ਕਮਿਸ਼ਨ ਨੇ ਐੱਨ.ਸੀ.ਬੀ. ਦੇ ਜ਼ੋਨਲ ਡਾਇਰੈਕਟਰ, ਜ਼ਿਲ੍ਹਾ ਮੈਜਿਸਟ੍ਰੇਟ ਅਤੇ ਪੁਲੀਸ ਕਮਿਸ਼ਨਰ, ਅੰਮ੍ਰਿਤਸਰ ਤੋਂ ਵਿਸਤ੍ਰਿਤ ਰਿਪੋਰਟਾਂ ਮੰਗੀਆਂ ਹਨ।

Advertisement

ਕਮਿਸ਼ਨ ਨੇ ਵਿਸ਼ੇਸ਼ ਤੌਰ ’ਤੇ ਨਿਆਂਇਕ ਜਾਂਚ ਰਿਪੋਰਟ, ਵੀਡੀਓਗ੍ਰਾਫੀ ਸਮੇਤ ਪੋਸਟਮਾਰਟਮ ਦੀ ਰਿਪੋਰਟ, ਹਿਰਾਸਤ ਦੌਰਾਨ ਡਾਕਟਰੀ ਇਲਾਜ ਦੇ ਰਿਕਾਰਡ ਅਤੇ ਮੌਤ ਦੇ ਅਸਲ ਕਾਰਨਾਂ ਬਾਰੇ ਡਾਕਟਰਾਂ ਦੇ ਬੋਰਡ ਦੀ ਰਾਏ ਮੰਗੀ ਹੈ। ਕਮਿਸ਼ਨ ਨੇ ਜਾਂਚ ਅਧਿਕਾਰੀ ਨੂੰ ਅਗਲੀ ਸੁਣਵਾਈ ’ਤੇ ਨਿੱਜੀ ਤੌਰ ’ਤੇ ਪੇਸ਼ ਹੋਣ ਅਤੇ ਸਾਰੇ ਸਬੰਧਤ ਦਸਤਾਵੇਜ਼ ਰਿਕਾਰਡ ’ਤੇ ਰੱਖਣ ਦੇ ਨਿਰਦੇਸ਼ ਵੀ ਦਿੱਤੇ ਹਨ।

Advertisement

ਇਸ ਤੋਂ ਇਲਾਵਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ ਨੂੰ ਇਨਕੁਐਸਟ (ਪੁੱਛਗਿੱਛ) ਰਿਪੋਰਟ ਜਲਦੀ ਜਮ੍ਹਾਂ ਕਰਾਉਣ ਦੀ ਬੇਨਤੀ ਕੀਤੀ ਗਈ ਹੈ। ਪੀੜਤ ਦੇ ਪਰਿਵਾਰ ਨੇ ਮੌਤ ਦੇ ਹਾਲਾਤਾਂ 'ਤੇ ਗੰਭੀਰ ਚਿੰਤਾ ਜਤਾਈ ਹੈ। ਉਸ ਦੀ ਮਾਂ ਨੇ ਇਲਜ਼ਾਮ ਲਾਇਆ ਕਿ ਉਸ ਨੂੰ ਹਿਰਾਸਤ ਦੌਰਾਨ ਮਿਲਣ ਨਹੀਂ ਦਿੱਤਾ ਗਿਆ ਅਤੇ ਬਾਅਦ ਵਿੱਚ ਅਚਾਨਕ ਮੌਤ ਦੀ ਖ਼ਬਰ ਦਿੱਤੀ ਗਈ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਦੌਰਾਨ ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ।

Advertisement
×