ਬੀਐੱਸਐੱਫ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਤੇ ਗੋਲਾ ਬਾਰੂਦ ਬਰਾਮਦ
ਬੀਐੱਸਐੱਫ ਨੇ ਪੰਜਾਬ ਸਰਹੱਦ ’ਤੇ ਹੈਰੋਇਨ ਦੀ ਵੱਡੀ ਖੇਪ, ਆਈਸ ਡਰੱਗ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੀਤੇ ਗਏ ਦੋ ਵੱਡੇ ਆਪ੍ਰੇਸ਼ਨਾਂ ਵਿੱਚ ਚੌਕਸ ਬੀਐੱਸਐੰਫ ਜਵਾਨਾਂ ਨੇ ਅੰਮ੍ਰਿਤਸਰ ਸਰਹੱਦ ’ਤੇ ਵੱਡੀ...
ਬੀਐੱਸਐੱਫ ਨੇ ਪੰਜਾਬ ਸਰਹੱਦ ’ਤੇ ਹੈਰੋਇਨ ਦੀ ਵੱਡੀ ਖੇਪ, ਆਈਸ ਡਰੱਗ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੀਤੇ ਗਏ ਦੋ ਵੱਡੇ ਆਪ੍ਰੇਸ਼ਨਾਂ ਵਿੱਚ ਚੌਕਸ ਬੀਐੱਸਐੰਫ ਜਵਾਨਾਂ ਨੇ ਅੰਮ੍ਰਿਤਸਰ ਸਰਹੱਦ ’ਤੇ ਵੱਡੀ ਮਾਤਰਾ ਵਿੱਚ ਹੈਰੋਇਨ, ਆਈਸ ਡਰੱਗ ਅਤੇ ਗੋਲਾ ਬਾਰੂਦ ਬਰਾਮਦ ਕੀਤਾ।
ਅਧਿਕਾਰੀਆਂ ਨੇ ਦੱਸਿਆ ਕਿ ਕੱਲ੍ਹ ਸ਼ਾਮ ਇੱਕ ਸ਼ੱਕੀ ਡਰੋਨ ਦੀ ਗਤੀਵਿਧੀ ਨੂੰ ਦੇਖਿਆ ਗਿਆ ਸੀ ਜਿਸ ਤੋਂ ਬਾਅਦ ਬੀਐੱਸਐੱਫ ਜਵਾਨਾਂ ਨੇ ਪੰਜਾਬ ਪੁਲੀਸ ਨਾਲ ਇੱਕ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਦੇ ਨਤੀਜੇ ਵਜੋਂ ਪਿੰਡ ਭੈਣੀ ਰਾਜਪੂਤਾ ਨੇੜੇ ਇੱਕ ਖੇਤੀ ਵਾਲੀ ਜ਼ਮੀਨ ਵਿੱਚੋਂ ਇਕ ਵੱਡਾ ਪੈਕੇਟ ਬਰਾਮਦ ਕੀਤਾ। ਇਸ ਵਿੱਚ 3 ਛੋਟੇ ਪਲਾਸਟਿਕ ਦੇ ਡੱਬੇ ਆਈਸ ਡਰੱਗ (ਮੈਥੈਮਫੇਟਾਮਾਈਨ) ਦੇ ਸਨ, ਜਿਸ ਵਿੱਚ ਕੁੱਲ 3.049 ਕਿਲੋਗ੍ਰਾਮ ਆਈਸ ਡਰੱਗ ਸੀ।
ਦੂਜੀ ਘਟਨਾ ਵਿੱਚ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਬੀਐੱਸਐੱਫ ਜਵਾਨਾਂ ਨੇ ਅੱਧੀ ਰਾਤ ਨੂੰ ਕੀਤੀ ਕਾਰਵਾਈ ਦੌਰਾਨ ਪਿੰਡ ਅਟਾਰੀ ਨੇੜੇ ਖੇਤ ’ਚੋਂ 3 ਵੱਡੇ ਪੈਕੇਟ ਬਰਾਮਦ ਕੀਤੇ ਹਨ। ਇਸ ਵਿੱਚ 15 ਛੋਟੇ ਪੈਕੇਟ ਹੈਰੋਇਨ (ਕੁੱਲ ਵਜ਼ਨ 7.985 ਕਿਲੋਗ੍ਰਾਮ), ਅਫੀਮ 290 ਗ੍ਰਾਮ ਅਤੇ 34 ਪਾਕਿ ਆਰਡੀਨੈਂਸ ਨਾਲ ਸਬੰਧਤ ਜ਼ਿੰਦਾ ਕਾਰਤੂਸ ਸਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈਆਂ ਸਰਹੱਦ ਪਾਰੋਂ ਭਾਰਤੀ ਖੇਤਰ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਕੀਤੀਆਂ ਗਈਆਂ ਸਨ ਜਿਸ ਨੂੰ ਬੀਐੱਸਐੱਫ ਜਵਾਨਾਂ ਦੀ ਸਖਤ ਨਿਗਰਾਨੀ, ਤੇਜ਼ ਕਾਰਵਾਈ ਅਤੇ ਦ੍ਰਿੜ ਵਚਨਬੱਧਤਾ ਨਾਲ ਅਸਫਲ ਬਣਾ ਦਿੱਤਾ ਗਿਆ ਹੈ।