ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ

ਬੀਐੱਸਐੱਫ ਵੱਲੋਂ ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਸਰਹੱਦੀ ਖੇਤਰ ’ਚੋਂ 9 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14  ਜੁਲਾਈ  ਬੀਐੱਸਐੱਫ ਨੇ ਮਾਝੇ ਦੇ ਦੋ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਦੋ ਵੱਖ-ਵੱਖ ਥਾਵਾਂ ਤੋਂ ਕਰੀਬ ਨੌ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ  ਅਧਿਕਾਰੀਆਂ ਨੇ ਦੱਸਿਆ ਕਿ ਇੱਕ ਸੂਚਨਾ...

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 14  ਜੁਲਾਈ 

ਬੀਐੱਸਐੱਫ ਨੇ ਮਾਝੇ ਦੇ ਦੋ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਦੋ ਵੱਖ-ਵੱਖ ਥਾਵਾਂ ਤੋਂ ਕਰੀਬ ਨੌ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ।

ਬੀਐਸਐਫ  ਅਧਿਕਾਰੀਆਂ ਨੇ ਦੱਸਿਆ ਕਿ ਇੱਕ ਸੂਚਨਾ ਦੇ ਅਧਾਰ ’ਤੇ ਅੱਜ ਸ਼ਾਮੀਂ ਸਰਹੱਦੀ ਪਿੰਡ ਕੱਕੜ ਦੇ ਖੇਤਾਂ ਵਿੱਚ ਜਾਂਚ ਕੀਤੀ ਗਈ ਅਤੇ ਉਥੋਂ ਇੱਕ  ਵੱਡਾ ਲਿਫਾਫਾ ਮਿਲਿਆ ਹੈ। ਇਸ ਵਿੱਚ ਪੰਜ ਛੋਟੇ ਪੈਕੇਟ ਸਨ ਅਤੇ ਇਸ ਨੂੰ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਸੀ। ਪੰਜ ਪੈਕੇਟਾਂ ਵਿੱਚ ਲਗਭਗ 6 ਕਿਲੋ 250 ਗ੍ਰਾਮ ਹੈਰੋਇਨ ਸ਼ਾਮਲ ਸੀ।

ਉਨ੍ਹਾਂ ਦੱਸਿਆ ਇਸੇ ਤਰ੍ਹਾਂ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਠੇਠਰਕੇ ਦੇ ਖੇਤਾਂ ਵਿੱਚੋਂ ਵੀ ਇੱਕ ਵੱਡਾ ਪੈਕੇਟ ਮਿਲਿਆ ਹੈ,  ਜਿਸ ਵਿੱਚ ਤਿੰਨ ਛੋਟੇ ਪੈਕੇਟ ਸਨ ਅਤੇ ਇਨ੍ਹਾਂ ਵਿੱਚ ਤਿੰਨ ਕਿਲੋ 556 ਗ੍ਰਾਮ ਹੈਰੋਇਨ ਸ਼ਾਮਲ ਸੀ। ਉਨ੍ਹਾਂ ਆਖਿਆ ਕਿ ਬੀਐੱਸਐੱਫ ਦੇ ਚੌਕਸ ਜਵਾਨਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਇਹ ਯਤਨ ਅਸਫਲ ਬਣਾ ਦਿੱਤਾ ਹੈ।