ਸਰਹੱਦੀ ਪਿੰਡ ਰਣਗੜ੍ਹ ਵਿਖੇ ਨਸ਼ਾ ਤਸਕਰ ਦੀ ਜਾਇਦਾਦ ’ਤੇ ਚੱਲਿਆ ਬੁਲਡੋਜ਼ਰ
ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਹੱਦੀ ਖੇਤਰ ਦੇ ਪਿੰਡ ਰਣਗੜ ਵਿਖੇ ਕਥਿਤ ਨਸ਼ਾ ਤਸਕਰ ਜੋਬਨ ਪ੍ਰੀਤ ਸਿੰਘ ਉਰਫ ਜੋਬਨ ਦੀ ਜਾਇਦਾਦ ਨੂੰ ਬੁਲਡੋਜ਼ਰ ਨਾਲ ਢਹਿ- ਢੇਰੀ ਕਰ ਦਿਤਾ ਹੈ। ਇਸ ਕਾਰਵਾਈ ਬਾਰੇ ਪੁਲੀਸ ਪ੍ਰਸ਼ਾਸਨ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਸ਼ਿਆ...
ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਹੱਦੀ ਖੇਤਰ ਦੇ ਪਿੰਡ ਰਣਗੜ ਵਿਖੇ ਕਥਿਤ ਨਸ਼ਾ ਤਸਕਰ ਜੋਬਨ ਪ੍ਰੀਤ ਸਿੰਘ ਉਰਫ ਜੋਬਨ ਦੀ ਜਾਇਦਾਦ ਨੂੰ ਬੁਲਡੋਜ਼ਰ ਨਾਲ ਢਹਿ- ਢੇਰੀ ਕਰ ਦਿਤਾ ਹੈ। ਇਸ ਕਾਰਵਾਈ ਬਾਰੇ ਪੁਲੀਸ ਪ੍ਰਸ਼ਾਸਨ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਸ਼ਿਆ ਦਾ ਕਾਰੋਬਾਰ ਕਰਨ ਵਾਲਿਆ ਨੂੰ ਇਹ ਸਪਸ਼ਟ ਕਰ ਦਿੱਤਾ ਕਿ ਨਸ਼ਾ ਤਸਕਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ।
ਇਸ ਸਬੰਧੀ ਗੱਲਬਾਤ ਕਰਦੇ ਜ਼ਿਲ੍ਹਾ ਪੁਲੀਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਵਿਅਕਤੀ ਦੇ ਖਿਲਾਫ਼ ਐਂਨਡੀਪੀਐਸ ਅਤੇ ਅਸਲਾ ਐਕਟ ਅਧੀਨ ਤਿੰਨ ਪਰਚੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਇਹ ਸਖ਼ਤ ਸੁਨੇਹਾ ਹੈ ਕਿ ਉਹ ਜਾਂ ਤਾਂ ਇਹ ਤਸਕਰੀ ਛੱਡ ਜਾਣ ਜਾਂ ਪੰਜਾਬ ਛੱਡ ਜਾਣ।
ਉਨ੍ਹਾਂ ਦੱਸਿਆ ਕਿ ਉਕਤ ਨਸ਼ਾ ਤਸਕਰ ਨੇ ਪੰਜਾਬ ਸਰਕਾਰ ਦੀ ਜਾਇਦਾਦ ਉੱਤੇ ਕਬਜ਼ਾ ਕਰਕੇ ਉਸਾਰੀ ਕੀਤੀ ਹੋਈ ਸੀ, ਜਿਸ ਉੱਤੇ ਕਾਰਵਾਈ ਕਰਦੇ ਹੋਏ ਅੱਜ ਉਸ ਦੀ ਪਿੰਡ ਰਣਗੜ੍ਹ ਸਥਿਤ ਜਾਇਦਾਦ ਉੱਤੇ ਬੁਲਡੋਜ਼ਰ ਚਲਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨਸ਼ਾ ਤਸਕਰਾਂ ਵਿਰੁੱਧ ਵਿਆਪਕ ਪੱਧਰ ਉੱਤੇ ਮੁਹਿੰਮ ਚਲਾ ਰਹੀ ਹੈ, ਜਿਸ ਵਿੱਚ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਤੋਂ ਇਲਾਵਾ ਛੋਟੇ ਪੱਧਰ ਉੱਤੇ ਨਸ਼ੇ ਦੀ ਖ਼ਰੀਦੋ-ਫਰੋਖ਼ਤ ਵਿਰੁੱਧ ਵੀ ਨਕੇਲ ਕੱਸੀ ਗਈ ਹੈ। ਜਿਸ ਤਹਿਤ ਵੱਡੀਆਂ ਬਰਾਮਦਗੀਆਂ ਲਗਾਤਾਰ ਹੋ ਰਹੀਆਂ ਹਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਪਸ਼ਟ ਸੁਨੇਹਾ ਹੈ ਕਿ ਇਸ ਗੰਭੀਰ ਮੁੱਦੇ ਉੱਤੇ ਕਿਸੇ ਵੀ ਨਸ਼ਾ ਤਸਕਰ ਨਾਲ ਢਿੱਲ ਨਹੀਂ ਵਰਤੀ ਜਾਵੇਗੀ।

