ਹੜਤਾਲ ਕਾਰਨ ਬੱਸਾਂ ਅੱਡਿਆਂ ’ਚ ਬੰਦ

ਸਵਾਰੀਆਂ ਹੋਈਆਂ ਪ੍ਰੇਸ਼ਾਨ; 6 ਨੂੰ ਅਣਮਿੱਥੇ ਸਮੇਂ ਦੀ ਹੜਤਾਲ ਦੀ ਚਿਤਾਵਨੀ

ਹੜਤਾਲ ਕਾਰਨ ਬੱਸਾਂ ਅੱਡਿਆਂ ’ਚ ਬੰਦ

ਅੰਮ੍ਰਿਤਸਰ ਦੇ ਬੱਸ ਅੱਡੇ ਿਵੱਚ ਧਰਨੇ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕੱਚੇ ਮੁਲਾਜ਼ਮ। -ਫੋੋਟੋ: ਿਵਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 3 ਦਸੰਬਰ

ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਅਤੇ ਠੇਕਾ ਆਧਾਰਤ ਕਾਮਿਆਂ ਵੱਲੋਂ ਅੱਜ ਇਥੇ ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਅੱਡੇ ਵਿੱਚ ਰੋਸ ਵਿਖਾਵਾ ਕੀਤਾ ਗਿਆ ਅਤੇ ਬੱਸਾਂ ਦੀ ਆਵਾਜਾਈ ਵੀ ਰੋਕੀ ਗਈ। ਇਸ ਨਾਲ ਯਾਤਰੂਆਂ ਨੂੰ ਪ੍ਰੇਸ਼ਾਨੀ ਵੀ ਪੇਸ਼ ਆਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ 6 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇਥੇ ਸਥਾਨਕ ਬੱਸ ਅੱਡੇ ਵਿੱਚ ਕੱਚੇ ਕਾਮਿਆਂ ਵੱਲੋਂ ਦੋ ਘੰਟੇ ਲਈ ਆਵਾਜਾਈ ਠੱਪ ਕੀਤੀ ਗਈ। ਇਸ ਦੌਰਾਨ ਬੱਸਾਂ ਨੂੰ ਬੱਸ ਅੱਡੇ ਤੋਂ ਬਾਹਰ ਜਾਣ ਤੋਂ ਰੋਕ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਪਨਬਸ ਕੰਟਰੈਕਟਕਚੂਅਲ ਵਰਕਰ ਯੂਨੀਅਨ ਦੇ ਪ੍ਰਧਾਨ ਕੁਲਜੀਤ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਅਤੇ ਠੇਕਾ ਆਧਾਰਿਤ ਲਗਪਗ 7500 ਕਾਮੇ ਹਨ, ਜੋ 6 ਦਸੰਬਰ ਤੋਂ ਸੂਬਾਈ ਪੱਧਰ ’ਤੇ ਹੋ ਰਹੀ ਹੜਤਾਲ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਈ ਵਾਰ ਪੱਕੇ ਕਰਨ ਦੇ ਭਰੋਸੇ ਦਿੱਤੇ ਗਏ ਹਨ ਪਰ ਇਹ ਭਰੋਸੇ ਹੁਣ ਤਕ ਖੋਖਲੇ ਸਾਬਤ ਹੋਏ ਹਨ। ਇਸ ਦੌਰਾਨ ਬੱਸਾਂ ਦੀ ਆਵਾਜਾਈ ਰੋਕੇ ਜਾਣ ਕਾਰਨ ਬੱਸ ਅੱਡੇ ਵਿੱਚ ਵੱਡੀ ਗਿਣਤੀ ਵਿਚ ਯਾਤਰੂ ਵੀ ਇਕੱਠੇ ਹੋ ਗਏ ਸਨ। ਇਸੇ ਤਰ੍ਹਾਂ ਬੱਸ ਅੱਡੇ ਦੇ ਬਾਹਰ ਬੱਸਾਂ ਵੀ ਇਕੱਠੀਆਂ ਹੋ ਗਈਆਂ ਸਨ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ। ਦੂਜੇ ਪਾਸੇ ਪ੍ਰਾਈਵੇਟ ਬੱਸ ਚਾਲਕਾਂ ਵੱਲੋਂ ਬਸ ਅੱਡੇ ਦੇ ਬਾਹਰੋਂ ਹੀ ਸਵਾਰੀਆਂ ਨੂੰ ਬਿਠਾਇਆ ਗਿਆ ਅਤੇ ਉਤਾਰਿਆ ਗਿਆ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੰਜਾਬ ਰੋਡਵੇਜ਼ ਪਨਬਸ,ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਭਰ ਵਿਚ ਬੱਸ ਅੱਡਿਆਂ ’ਤੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤੇ। ਇਸੇ ਕੜੀ ਵਿਚ ਸਥਾਨਕ ਬੱਸ ਸਟੈਂਡ ਵਿੱਚ ਵੀ ਮੁਲਾਜ਼ਮਾਂ ਨੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਮੁਲਾਜ਼ਮ ਆਗੂ ਰਮਿੰਦਰ ਸਿੰਘ ਅਤੇ ਨਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਨੀਤੀਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ’ਚ ਸੰਜੀਦਾ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਵੱਲੋਂ ਉਨ੍ਹਾਂ ਨੂੰ ਕਈ ਵਾਰ ਭਰੋਸਾ ਦਿੱਤਾ ਜਾ ਚੁੱਕਿਆ ਹੈ ਪਰ ਇਸ ’ਤੇ ਅਮਲ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ-ਨਾਲ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨੂੰ ਵੀ ਲਗਾਤਾਰ ਅਣਗੋਲਿਆ ਕੀਤਾ ਜਾ ਰਿਹਾ ਹੈ ਜਿਸ ਕਰਕੇ ਮੁਲਾਜ਼ਮ ਵਰਗ ਅੰਦਰ ਭਾਰੀ ਰੋਸ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਜਨਤਾ ਨਾਲ ਕੀਤੇ ਜਾ ਰਹੇ ਵਾਅਦੇ ਅਤੇ ਐਲਾਨ, ਸਿਵਾਏ ਲਾਅਰਿਆਂ ਦੇ ਹੋਰ ਕੁੱਝ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸਰਕਾਰ ਦੀਆਂ ਡੰਗ ਟਪਾਊ ਨੀਤੀਆਂ ਨੂੰ ਹੋਰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ 6 ਦਸੰਬਰ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੀਤਾ ਤਾਂ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੇ ਹਲਕਿਆਂ ’ਚ ਰੋਸ ਧਰਨੇ ਅਤੇ ਝੰਡਾ ਮਾਰਚ ਕੀਤੇ ਜਾਣਗੇ।

ਸੱਤ ਨੂੰ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨ ਦਾ ਐਲਾਨ

ਜਲੰਧਰ (ਪਾਲ ਸਿੰਘ ਨੌਲੀ): ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬੱਸ, ਪੀਆਰਟੀਸੀ ਕਾਮਿਆਂ ਨੇ ਦੋ ਘੰਟੇ ਬੱਸ ਅੱਡਾ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸੇ ਦੌਰਾਨ ਉਨ੍ਹਾਂ ਐਲਾਨ ਕਿ ਜੇ ਛੇਤੀ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਪੰਜਾਬ ਰੋਡਵੇਜ ਪਨਬੱਸ, ਪੀਆਰਟੀਸੀਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜਲੰਧਰ ਬੱਸ ਅੱਡੇ ’ਤੇ ਕੀਤੇ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੂਬਾ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਮੀਤ ਪ੍ਰਧਾਨ ਦਲਜੀਤ ਸਿੰਘ, ਡਿਪੂ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਹਿਲੀ ਦਸੰਬਰ ਦੀ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਸਾਫ ਹੋ ਗਿਆ ਹੈ ਕਿ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

ਬੱਸ ਅੱਡੇ ਦੇ ਬਾਹਰ ਸਵਾਰੀਆਂ ਹੋਈਆਂ ਖੱਜਲ-ਖੁਆਰ

ਅੰਮ੍ਰਿਤਸਰ: ਬੱਸਾਂ ਨਾ ਚੱਲਣ ਕਾਰਨ ਅੱਜ ਸਾਰਾ ਦਿਨ ਸਵਾਰੀਆਂ ਖੱਜਲ ਖੁਆਰ ਹੁੰਦੀਆਂ ਦਿਖਾਈ ਦਿੱਤੀ। ਬੱਸ ਅੱਡੇ ਦੇ ਬਾਹਰ ਸਵਾਰੀਆਂ ਆਪਣੇ ਸਾਮਾਨ ਨੂੰ ਘੜੀਸਦੀਆਂ ਤੇ ਬੱਚਿਆਂ ਨੂੰ ਨਾਲ ਲੈ ਕੇ ਇੱਧਰ ਉੱਧਰ ਜਾ ਰਹੀਆਂ ਸਨ। ਬੱਸ ਅੱਡੇ ਵਿੱਚ ਵੀ ਕਾਫ਼ੀ ਿਗਣਤੀ ਵਿੱਚ ਸਵਾਰੀਆਂ ਇਧਰ ਉਧਰ ਭਟਕ ਰਹੀਆਂ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All