ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸਨਰ ਨੇ ਹੜ੍ਹ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐਸਐਸਪੀ ਦਲਜਿੰਦਰ ਸਿੰਘ ਢਿੱਲੋਂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਹੜ੍ਹਾਂ ਦੌਰਾਨ ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਖੇਤਰ ਵਿੱਚ ਲੋਕਾਂ ਦੇ ਘਰਾਂ, ਦੁਕਾਨਾਂ ਦੇ ਹੋਏ ਨੁਕਸਾਨ...
Advertisement
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐਸਐਸਪੀ ਦਲਜਿੰਦਰ ਸਿੰਘ ਢਿੱਲੋਂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਹੜ੍ਹਾਂ ਦੌਰਾਨ ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਖੇਤਰ ਵਿੱਚ ਲੋਕਾਂ ਦੇ ਘਰਾਂ, ਦੁਕਾਨਾਂ ਦੇ ਹੋਏ ਨੁਕਸਾਨ ਅਤੇ ਰਸਤਿਆਂ ਦੀ ਮੰਦੀ ਹਾਲਤ ਦਾ ਜਾਇਜ਼ਾ ਲਿਆ।
ਇਸ ਮੌਕੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ, ਬਲਾਕ ਪ੍ਰਧਾਨ ਪਵਨ ਕੁਮਾਰ ਫੌਜੀ, ਸੂਬੇਦਾਰ ਕੁਲਵੰਤ ਸਿੰਘ, ਖੁਸ਼ਬੀਰ ਕਾਟਲ ਤੇ ਭੁਪਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਰੋਸ਼ਨ ਲਾਲ ਭਗਤ, ਅਸ਼ਵਨੀ ਕੁਮਾਰ ਲਾਡੀ, ਲਵਲੀ ਮੰਝੀਰੀ ਅਤੇ ਰਾਜ ਕੁਮਾਰ ਸਰਪੰਚ ਕੋਹਲੀਆਂ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਰਾਵੀ ਦਰਿਆ ਦੇ ਨਾਲ ਨਾਲ ਹੋ ਰਹੇ ਕਟਾਵ ਦਾ ਨਿਰੀਖਣ ਕੀਤਾ ਅਤੇ ਪਾਣੀ ਦੇ ਵਹਾਅ ਨੂੰ ਘੱਟ ਕਰਨ ਦੇ ਲਈ ਅਤੇ ਹੋ ਰਹੇ ਭੂਮੀ ਕਟਾਅ ਨੂੰ ਰੋਕਣ ਲਈ ਪੱਥਰਾਂ ਦੇ ਕਰੇਟ ਬੰਨ੍ਹਣ ਦੇ ਆਦੇਸ਼ ਦਿੱਤੇ। ਉਨ੍ਹਾਂ ਪਿੰਡ ਪੰਮਾਂ ਦੇ ਨਜ਼ਦੀਕ ਕਥਲੌਰ ਤੋਂ ਨਰੋਟ ਜੈਮਲ ਸਿੰਘ ਨੂੰ ਜਾਣ ਵਾਲੇ ਮਾਰਗ ਨੂੰ ਅਸਥਾਈ ਤੌਰ ਤੇ ਲੋਕਾਂ ਦੇ ਆਉਣ ਜਾਣ ਲਈ ਠੀਕ ਕਰਨ ਬਾਰੇ ਕਿਹਾ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਸਿਉਂਟੀ ਤਰਫ ਨਰੋਟ ਜੈਮਲ ਸਿੰਘ ਦੇ ਨਾਲ ਲੱਗਦੇ ਰਾਵੀ ਦੇ ਦਰਿਆ ਦਾ ਵੀ ਨਿਰੀਖਣ ਕੀਤਾ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।
Advertisement