ਕੈਬਨਿਟ ਮੰਤਰੀ ਮੁੰਡੀਆਂ ਨੇ ਅੰਮ੍ਰਿਤਸਰ ਵਿਚ ਲਹਿਰਾਇਆ ਤਿਰੰਗਾ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 77ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਇਆ। ਉਨ੍ਹਾਂ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ...
Advertisement
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 77ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਇਆ। ਉਨ੍ਹਾਂ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦੇ ਹਨ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।
Advertisement
Advertisement
×

