DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਕਾਲ ਤਖਤ ਅੱਗੇ ਪੇਸ਼

ਸਪਸ਼ਟੀਕਰਨ ਸੌਂਪਿਆ; ਜਥੇਦਾਰ ਨੇ ਪੰਜਾਬ ਸਰਕਾਰ ਨੂੰ ਸਿੱਖ ਸਿਧਾਂਤਾਂ ਦੀ ਜਾਣਕਾਰੀ ਰੱਖਣ ਵਾਲੇ ਅਧਿਕਾਰੀ ਦੀ ਨਿਯੁਕਤੀ ਕਰਨ ਲੲੀ ਕਿਹਾ

  • fb
  • twitter
  • whatsapp
  • whatsapp
Advertisement

ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਆਖਿਆ ਕਿ ਉਹ ਆਪਣੇ ਵਿਭਾਗ ਵਿੱਚ ਕੋਈ ਗੁਰਸਿੱਖ ਅਤੇ ਸਿੱਖ ਧਰਮ ਦੇ ਗਿਆਤਾ ਅਧਿਕਾਰੀ ਨੂੰ ਨਿਯੁਕਤ ਕਰਨ ਤਾਂ ਕਿ ਭਵਿੱਖ ਵਿੱਚ ਸਿੱਖ ਧਰਮ ਸਬੰਧੀ ਕੋਈ ਗਲਤੀ ਨਾ ਹੋਵੇ। ਸ੍ਰੀ ਸੌਦ ਅੱਜ ਇੱਥੇ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪਸ਼ਟੀਕਰਨ ਦੇਣ ਵਾਸਤੇ ਪੁੱਜੇ ਸਨ। ਬੀਤੇ ਦਿਨੀ ਭਾਈ ਜੈਤਾ ਜੀ ਮਿਊਜ਼ੀਅਮ ਵਿੱਚ ਸਥਾਪਿਤ ਕੀਤੀਆਂ ਗਈਆਂ ਕੁਝ ਤਸਵੀਰਾਂ ਦੇ ਮਾਮਲੇ ਵਿੱਚ ਮਰਿਆਦਾ ਦੀ ਉਲੰਘਣਾ ਦੇ ਦੋਸ਼ ਹੇਠ ਉਨ੍ਹਾਂ ਕੋਲੋਂ ਸਪਸ਼ਟੀਕਰਨ ਮੰਗਿਆ ਗਿਆ ਸੀ।

ਉਨ੍ਹਾਂ ਨੇ ਅੱਜ ਆਪਣਾ ਤੇ ਆਪਣੇ ਵਿਭਾਗ ਵੱਲੋਂ ਇੱਕ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ।

Advertisement

ਜਥੇਦਾਰ ਗੜਗੱਜ ਨਾਲ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਸ੍ਰੀ ਸੌਦ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਸ਼ਤਾਬਦੀ ਮਨਾਉਣ ਸਮੇਂ ਸਿੱਖ ਵਿਦਵਾਨਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਦੇ ਮੁਤਾਬਕ ਹੀ ਸਮਾਗਮ ਕੀਤੇ ਗਏ ਸਨ।

Advertisement

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹੈਰੀਟੇਜ ਸਟਰੀਟ ਵਿਖੇ ਪੁੱਜੇ, ਜਿੱਥੋਂ ਨੰਗੇ ਪੈਰੀਂ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਉਨ੍ਹਾਂ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਵਿਖੇ ਵੀ ਮੱਥਾ ਟੇਕਿਆ।

ਇਸ ਦੌਰਾਨ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ‘ਆਪ’ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵੀ ਦੀਵਾਨ ਵੱਲੋਂ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਨੂੰ ਸੌਂਪਿਆ। ਉਨ੍ਹਾਂ ਕੋਲੋਂ ਦੀਵਾਨ ਵਿੱਚ ਅੰਮ੍ਰਿਤਧਾਰੀ ਅਤੇ ਗੈਰ ਅੰਮ੍ਰਿਤਧਾਰੀ ਮੈਂਬਰਾਂ ਦੀ ਸੂਚੀ ਮੰਗੀ ਗਈ ਸੀ। ਡਾ. ਨਿੱਜਰ ਨੇ ਦੱਸਿਆ ਕਿ ਜਥੇਦਾਰ ਗੜਗੱਜ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਉਹ ਦੀਵਾਨ ਦੇ ਸਾਰੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਹੋਣ ਲਈ ਪ੍ਰੇਰਨ।

ਸ੍ਰੀ ਸੌਂਦ ਨੇ ਕਿਹਾ ਕਿ ਉਹ ਨਿਮਾਣੇ ਸਿੱਖ ਵਜੋਂ ਅਕਾਲ ਤਖਤ ਵਿਖੇ ਪੇਸ਼ ਹੋਏ। ਸ੍ਰੀ ਸੌਂਦ ਨੂੰ ਕਿਹਾ ਗਿਆ ਕਿ ਉਨ੍ਹਾਂ ਦੇ ਵਿ ਭਾਗ ਵਿਚ ਸਿੱਖ ਸਿਧਾਂਤਾਂ ਦੀ ਜਾਣਕਾਰੀ ਰੱਖਣ ਵਾਲੇ ਅਧਿਕਾਰੀ ਦੀ ਨਿਯੁਕਤੀ ਕੀਤੀ ਜਾਵੇ। ਇਸ ਤੋਂ ਬਾਅਦ ਮੰਤਰੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਨਗੇ ਕਿ ਇਸ ਵਿਭਾਗ ਵਿਚ ਸਿੱਖ ਸਿਧਾਂਤਾਂ ਦੀ ਸਮਝ ਰੱਖਣ ਵਾਲੇ ਅਧਿਕਾਰੀ ਦੀ ਨਿਯੁਕਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਕਿਹਾ ਸੀ ਕਿ ਮਰਿਆਦਾ ਦਾ ਧਿਆਨ ਰੱਖਿਆ ਜਾਵੇ।

ਜ਼ਿਕਰਯੋਗ ਹੈ ਕਿ 28 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਉਨ੍ਹਾਂ ਨੂੰ 5 ਜਨਵਰੀ ਲਈ ਤਲਬ ਕੀਤਾ ਗਿਆ ਸੀ। ਉਨ੍ਹਾਂ ਕੋਲੋਂ ਆਨੰਦਪੁਰ ਸਾਹਿਬ ਵਿੱਚ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਲਾਈਆਂ ਤਸਵੀਰਾਂ ਵਿੱਚ ਸਿੱਖ ਸਿਧਾਂਤਾਂ, ਮਰਿਆਦਾ ਅਤੇ ਭਾਵਨਾਵਾਂ ਖ਼ਿਲਾਫ਼ ਪੇਸ਼ਕਾਰੀ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਸੀ।

Advertisement
×