ਪੱਤਰ ਪ੍ਰੇਰਕ
ਅੰਮ੍ਰਿਤਸਰ, 18 ਫਰਵਰੀ
ਜ਼ਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ ਵਿੱਚ ਜੇਕਰ ਕੋਈ ਵਿਅਕਤੀ ਧੱਕਾ ਕਰਕੇ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਜਿਹੇ ਵਿਅਕਤੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 2218 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਹਰੇਕ ਪੋਲਿੰਗ ਬੂਥ ’ਤੇ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ, ਜਿਨ੍ਹਾਂ ’ਤੇ ਚੋਣ ਕਮਿਸ਼ਨ ਵੱਲੋਂ ਨਜ਼ਰ ਰਹੇਗੀ। ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ 29 ਨਾਕੇ ਲਗਾਏ ਗਏ ਹਨ, ਜਿਥੇ ਪੈਰਾ ਮਿਲਟਰੀ ਫੋਰਸ ਤੈਨਾਤ ਹੈ।