ਲਾਪਤਾ ਪਾਵਨ ਸਰੂਪਾਂ ਦਾ ਮਾਮਲਾ: ਜਥੇਬੰਦੀਆਂ ਵੱਲੋਂ ਕਾਰਵਾਈ ਲਈ ਪੁਲੀਸ ਕਮਿਸ਼ਨਰ ਨੂੰ ਪੱਤਰ

ਲਾਪਤਾ ਪਾਵਨ ਸਰੂਪਾਂ ਦਾ ਮਾਮਲਾ: ਜਥੇਬੰਦੀਆਂ ਵੱਲੋਂ ਕਾਰਵਾਈ ਲਈ ਪੁਲੀਸ ਕਮਿਸ਼ਨਰ ਨੂੰ ਪੱਤਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 16 ਸਤੰਬਰ

ਲਾਪਤਾ ਪਾਵਨ ਸਰੂਪ ਮਾਮਲੇ ਵਿੱਚ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਹੈ। ਧਰਨਾਕ‍ਾਰੀਆ ਨੇ ਧਰਨਾ ਸਥਾਨ ਬਦਲਕੇ ਸ਼ੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਗੇਟ ਤੋਂ ਹਟਾ ਲਿਆ ਅਤੇ ਇਸ ਨੂੰ ਕੁੱਝ ਪਿਛਾਂਹ ਉਸਾਰੀ ਅਧੀਨ ਇਮਾਰਤ ਹੇਠ ਲੈ ਗਏ। ਇਸ ਦੌਰਾਨ ਅੱਜ ਧਰਨਾਕਾਰੀਆ ਦੇ ਸਾਥੀਆ ਦਾ ਵਫਦ ਪੁਲੀਸ ਕਮਿਸ਼ਨਰ ਨੂੰ ਮਿਲਣ ਲਈ ਗਿਆ। ਸਤਿਕਾਰ ਕਮੇਟੀ ਦੇ ਬਲਬੀਰ ਸਿੰਘ ਮੁੱਛਲ, ਸਿਰਲੱਥ ਖਾਲਸਾ ਦੇ ਦਿਲਬਾਗ ਸਿੰਘ, ਲੋਕ ਇਨਸਾਫ ਪਾਰਟੀ ਦੇ ਜਗਜੋਤ ਸਿੰਘ ਖਾਲਸਾ ਅਤੇ ਵਕੀਲ ਸਿਮਰਨਜੀਤ ਸਿੰਘ ’ਤੇ ਆਧਾਰਿਤ ਵਫਦ ਨੇ ਪੁਲੀਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ ਅਤੇ ਲਾਪਤਾ ਸਰੂਪ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਦਰਖਾਸਤ ਦੇਣ ਮਗਰੋਂ ਗੱਲਬਾਤ ਦੌਰਾਨ ਸਿੱਖ ਆਗੂਆਂ ਨੇ ਦੱਸਿਆ ਕਿ ਪੁਲੀਸ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ 328 ਲਾਪਤਾ ਸਰੂਪਾਂ ਦੇ ਮਾਮਲੇ ਵਿਚ ਜਾਂਚ ਕਮਿਸ਼ਨ ਵਲੋਂ ਦੋਸ਼ੀ ਠਹਿਰਾਏ ਗਏ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕੱਲ੍ਹ ਪੁਲੀਸ ਕਮਿਸ਼ਨਰ ਕੋਲੋਂ ਮਿਲਣ ਲਈ ਸਮਾਂ ਲਿਆ ਸੀ। ਇਸ ਦੌਰਾਨ ਅੱਜ ਸਥਿਤੀ ਸ਼ਾਂਤਮਈ ਹੈ। ਸ਼੍ਰੋਮਣੀ ਕਮੇਟੀ ਵਲੋਂ ਫਿਲਹਾਲ ਤਿੰਨ ਪਾਸੇ ਟੀਨਾ ਲਾ ਕੇ ਕੀਤੀ ਕਿਲਾਬੰਦੀ ਨੂੰ ਜਿਵੇਂ ਦਾ ਤਿਵੇਂ ਰੱਖਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All