ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਅਗਸਤ
ਹਿੰਦੂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਖ਼ਿਲਾਫ਼ ਇਥੇ ਪੁਲੀਸ ਕੇਸ ਦਰਜ ਕੀਤਾ ਗਿਆ ਹੈ। ਥਾਣਾ ਕੰਟੋਨਮੈਂਟ ਵਿਖੇ ਇਸ ਸਬੰਧ ਵਿਚ ਗੌਰਵ ਸ਼ਰਮਾ ਵਲੋਂ ਸ਼ਿਕਾਇਤ ਦਰਜ ਕਰਾਈ ਗਈ ਹੈ, ਜਿਸ ’ਤੇ ਪੁਲੀਸ ਨੇ ਧਾਰਾ 295 ਏ ਅਤੇ ਆਈਟੀ ਐਕਟ ਦੀ ਧਾਰਾ 67 ਹੇਠ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਜਰਨੈਲ ਸਿੰਘ ਵਲੋਂ ਹਿੰਦੂ ਦੇਵੀ ਦੇਵਤਿਆਂ ਬਾਰੇ ਸੋਸ਼ਲ ਮੀਡੀਆ ’ਤੇ ਗਲਤ ਪ੍ਰਚਾਰ ਕੀਤਾ ਗਿਆ ਹੈ।