ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਮਾਰਚ
ਸਥਾਨਕ ਪ੍ਰਤਾਪ ਬਾਜ਼ਾਰ ਸਥਿਤ ਭਾਂਡਿਆਂ ਵਾਲਾ ਬਾਜ਼ਾਰ ਵਿੱਚ ਇਕ ਧਾਰਮਿਕ ਸਮਾਗਮ ਤੋਂ ਬਾਅਦ ਕੁਝ ਮੂਰਤੀਆਂ ਨੂੰ ਨੁਕਸਾਨ ਪਹੁੰਚਾਏ ਜਾਣ ਦੇ ਮਾਮਲੇ ਨੂੰ ਲੈ ਕੇ ਇੱਥੇ ਅੱਜ ਤਣਾਅ ਵਾਲਾ ਮਾਹੌਲ ਰਿਹਾ। ਪੁਲੀਸ ਨੇ ਇਸ ਮਾਮਲੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਸ਼ਿਕਾਇਤਕਰਤਾ ਨਰੇਸ਼ ਕੁਮਾਰ ਨੇ ਪੁਲੀਸ ਨੂੰ ਦਰਜ ਕਰਾਈ ਸ਼ਿਕਾਇਤ ਵਿੱਚ ਦੱਸਿਆ ਕਿ 7-8 ਮਾਰਚ ਦੀ ਦਰਮਿਆਨੀ ਰਾਤ ਨੂੰ ਸ਼ਿਵਰਾਤਰੀ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ ਸੀ। ਦੇਰ ਰਾਤ ਨੂੰ ਸਮਾਗਮ ਖਤਮ ਹੋਣ ਮਗਰੋਂ ਸ਼ਰਧਾਲੂ ਆਪਣੇ ਘਰਾਂ ਨੂੰ ਚਲੇ ਗਏ ਸਨ ਅਤੇ ਪੰਡਾਲ ਵਿੱਚ ਲੱਗੀਆਂ ਮੂਰਤੀਆਂ ਉੱਥੇ ਹੀ ਸਨ। ਸਵੇਰੇ ਕੁਝ ਲੋਕਾਂ ਨੇ ਦੇਖਿਆ ਕਿ ਉਥੇ ਮੂਰਤੀਆਂ ਨੂੰ ਨੁਕਸਾਨ ਪਹੁੰਚਾਇਆ ਹੋਇਆ ਸੀ।