ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਥਾਣਾ ਛੇਹਰਟਾ ਹੇਠ ਆਉਂਦੇ ਇਲਾਕੇ ਨਰਾਇਣਗੜ੍ਹ ਦੇ ਇਕ ਪੈਟਰੋਲ ਪੰਪ ਤੋਂ ਦੋ ਅਣਪਛਾਤੇ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦੀ ਨੋਕ ’ਤੇ ਪੰਪ ਦੇ ਕਰਮਚਾਰੀ ਕੋਲੋ ਨਕਦੀ ਲੁੱਟ ਲਈ ਅਤੇ ਫ਼ਰਾਰ ਹੋ ਗਏ। ਪੰਪ ਦੇ ਕਰਮਚਾਰੀ ਗਗਨਦੀਪ ਨੇ ਪੁਲੀਸ ਨੂੰ ਦੱਸਿਆ ਕਿ ਉਹ ਇਸ ਪੈਟਰੋਲ ਪੰਪ ’ਤੇ ਪਿਛਲੇ ਲਗਪਗ ਪੰਜ ਵਰ੍ਹਿਆਂ ਤੋਂ ਕੰਮ ਕਰ ਰਿਹਾ ਹੈ, ਇਹ ਪੰਪ 24 ਘੰਟੇ ਖੁੱਲ੍ਹਾ ਖੁੱਲ੍ਹਾ ਰਹਿੰਦਾ ਹੈ। ਲਗਪਗ ਰਾਤ ਦੇ ਸਾਢੇ ਬਾਰਾਂ ਵਜੇ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਏ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਉਨ੍ਹਾਂ ਨੇ ਉਸ ਉਸ ਕੋਲੋਂ ਲਗਪਗ 18 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ ਅਤੇ ਫਰਾਰ ਹੋ ਗਏ। ਪੁਲੀਸ ਨੇ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ।