ਸੀਬੀਐੱਸਈ ਨਤੀਜੇ: ਦਸਵੀਂ ਦੇ ਪਾੜ੍ਹਿਆਂ ਨੇ ਮਾਰੀਆਂ ਮੱਲਾਂ

ਸੀਬੀਐੱਸਈ ਨਤੀਜੇ: ਦਸਵੀਂ ਦੇ ਪਾੜ੍ਹਿਆਂ ਨੇ ਮਾਰੀਆਂ ਮੱਲਾਂ

ਅੰਮ੍ਰਿਤਸਰ ’ਚ ਸੀਬੀਐੱਸੀ ਵੱਲੋਂ ਐਲਾਨੇ ਨਤੀਜਿਆਂ ਮਗਰੋਂ ਜਸ਼ਨ ਮਨਾਉਂਦੇ ਹੋਏ ਦਸਵੀਂ ਦੇ ਵਿਦਿਆਰਥੀ। -ਫੋਟੋ: ਸੁਨੀਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 3 ਅਗਸਤ

ਸੀਬੀਐੱਸਸੀ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ। ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਹੇਠ ਚਲਦੇ ਸ੍ਰੀ ਗੁਰੂ ਹਰਕ੍ਰਿਸ਼ਿਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀਟੀ.ਰੋਡ ਦੇ ਅਗਮਜੋਤ ਸਿੰਘ ਅਤੇ ਲਖਵਿੰਦਰ ਸਿੰਘ ਨੇ ਦਸਵੀਂ ਜਮਾਤ ਦੀ ਪ੍ਰੀਖਿਆ ’ਚੋਂ 98.8 ਫੀਸਦ ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੇ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਦੱਸਿਆ ਕਿ ਕੁੱਲ 400 ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ’ਚੋਂ 25 ਵਿਦਿਆਰਥੀਆਂ ਨੇ 95 ਫ਼ੀਸਦ ਤੇ ਇਸ ਤੋਂ ਵੱਧ ਅੰਕ ਹਾਸਲ ਕੀਤੇ। ਇਸੇ ਤਰ੍ਹਾਂ ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਸੁਨਿਧੀ ਸ਼ਰਮਾ ਨੇ 99.2 ਫ਼ੀਸਦ ਅੰਕ ਨਾਲ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ। ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਨਵਜੋਤ ਕੌਰ ਨੇ 96.8 ਫ਼ੀਸਦ ਹਾਸਲ ਕੀਤੇ। ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸੇ ਤਰ੍ਹਾਂ ਸਪਰਿੰਗ ਡੇਲ ਸੀਨੀਅਰ ਸਕੂਲ ਦੀ ਵਿਦਿਆਰਥਣ ਕਵਿਸ਼ਾ ਖੰਨਾ ਨੇ 99 ਫ਼ੀਸਦ, ਨਿਖਿਲ ਗੁਪਤਾ ਨੇ 98.2 ਫ਼ੀਸਦ ਤੇ ਸਨੇਹਪ੍ਰੀਤ ਕੌਰ ਚੰਦੀ ਨੇ 97.8 ਫ਼ੀਸਦ ਅੰਕ ਹਾਸਲ ਕੀਤੇ।

ਤਰਨ ਤਾਰਨ (ਪੱਤਰ ਪ੍ਰੇਰਕ): ਸੀਬੀਐੱਸਈ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦਾ ਵਧੇਰੇ ਸਕੂਲਾਂ ਦਾ ਨਤੀਜਾ 100 ਫ਼ੀਸਦ ਰਿਹਾ ਹੈ| ਲੜਕਿਆਂ ਨੂੰ ਪਿਛਾੜਿਆ ਹੈ| ਸਥਾਨਕ ਮਾਝਾ ਪਬਲਿਕ ਸਕੂਲ ਦੀ ਪ੍ਰਿੰਸੀਪਲ ਡਾ. ਰਮਨ ਦੁਆ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦਾ ਨਤੀਜਾ 100 ਫ਼ੀਸਦ ਰਿਹਾ ਹੈ| ਸਥਾਨਕ ਮਮਤਾ ਨਿਕੇਤਨ ਸਕੂਲ ਦੀ ਪ੍ਰਿੰਸੀਪਲ ਗੁਰਚਰਨ ਕੌਰ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਪਾਸ ਹੋਏ ਹਨ|

ਗੁਰਦਾਸਪੁਰ (ਨਿੱਜੀ ਪੱਤਰ ਪ੍ਰੇਰਕ): ਸੀਬੀਐੱਸਈ ਬੋਰਡ ਵੱਲੋਂ 10ਵੀਂ ਦੇ ਐਲਾਨੇ ਗਏ ਨਤੀਜੇ ਵਿੱਚ ਕਿਡਜ਼ ਇੰਟਰਨੈਸ਼ਨਲ ਸਕੂਲ ਧਾਰੋ ਚੱਕ, ਗੁਰਦਾਸਪੁਰ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਹੈ। ਪ੍ਰਿੰਸੀਪਲ ਅਮਿਤ ਅਬਰੋਲ ਨੇ ਦੱਸਿਆ ਕਿ 15 ਬੱਚਿਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ।

ਬਟਾਲਾ (ਨਿੱਜੀ ਪੱਤਰ ਪ੍ਰੇਰਕ): ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦਾ ਨਤੀਜਾ 100 ਫ਼ੀਸਦੀ ਰਿਹਾ। ਸਕੂਲ ਵਿੱਚੋਂ ਵਿਦਿਆਰਥੀ ਗੁਰਲੀਨ ਸਿੰਘ ਪਹਿਲਾ ਸਥਾਨ, ਅੰਮ੍ਰਿਤਪਾਲ ਕੌਰ ਦੂਸਰਾ ਅਤੇ ਰਾਜਬੀਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ ਅਤੇ ਚੇਅਰਮੈਨ ਗੁਰਦਿਆਲ ਸਿੰਘ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ।

ਗੁਰਾਇਆ (ਨਿੱਜੀ ਪੱਤਰ ਪ੍ਰੇਰਕ): ਸੀਬੀਐੱਸਈ ਵੱਲੋਂ ਐਲਾਨੇ ਦਸਵੀਂ ਦੇ ਨਤੀਜੇ ਵਿੱਚ ਸ਼੍ਰੀ ਹਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ।

ਐੱਮਆਰ ਪਬਲਿਕ ਸਕੂਲ ਦਾ ਨਤੀਜਾ 100 ਫ਼ੀਸਦ

ਐੱਮਆਰ ਸਕੂਲ ਦੇ ਹੋਣਹਾਰ ਵਿਦਿਆਰਥੀ। -ਫੋਟੋ: ਗਹੂੰਣ

ਬਲਾਚੌਰ (ਨਿੱਜੀ ਪੱਤਰ ਪ੍ਰੇਰਕ): ਸੀਬੀਐੱਸਈ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਐੱਮ.ਆਰ. ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਲਾਚੌਰ ਦਾ ਨਤੀਜਾ 100 ਫ਼ੀਸਦ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਰਾਮ ਜੀ ਦਾਸ ਭੂੰਬਲਾ ਅਤੇ ਪ੍ਰਿੰਸੀਪਲ ਰਿਤੂ ਬਤਰਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਦਸਵੀਂ ਜਮਾਤ ਵਿੱਚ ਕੁੱਲ 207 ਵਿਦਿਆਰਥੀਆਂ ਚੋਂ 178 ਵਿਦਿਆਰਥੀਆਂ ਨੇ ਫਸਟ ਡਿਵੀਜ਼ਨ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਕਿਰਨਦੀਪ ਕੌਰ ਅਤੇ ਜਸਮਨਪ੍ਰੀਤ ਸਿੰਘ 98.6 ਫ਼ੀਸਦ ਅੰਕ ਲੈ ਕੇ ਪਹਿਲਾ ਸਥਾਨ, ਹਰਦੀਪ ਸਿੰਘ ਅਤੇ ਨਵਜੋਤ ਸਿੰਘ 98.2 ਫ਼ੀਸਦ ਅੰਕ ਲੈ ਕੇ ਦੂਜਾ ਅਤੇ ਗੁਰਜੀਤ ਕੌਰ 97.6 ਫੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।

ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਬਲਾਚੌਰ (ਪੱਤਰ ਪ੍ਰੇਰਕ): ਸਥਾਨਕ ਬਲਾਚੌਰ ਦੇ ਗੜ੍ਹਸ਼ੰਕਰ ਰੋਡ ਸਥਿਤ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੀ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਐਨਕੇ ਚੰਦੇਲ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਮਿਹਨਤੀ ਅਧਿਆਪਕ ਸਟਾਫ ਅਤੇ ਹੋਣਹਾਰ ਵਿਦਿਆਰਥੀਆਂ ਦੀ ਮਿਹਨਤ ਸਦਕਾ ਇਸ ਵਾਰ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫ਼ੀਸਦ ਰਿਹਾ। ਇਸੇ ਤਰ੍ਹਾਂ ਐੱਮਆਰ ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਲਾਚੌਰ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੇ ਚੇਅਰਮੈਨ ਰਾਮਜੀ ਦਾਸ ਭੂੰਬਲਾ ਨੇ ਦੱਸਿਆ ਕਿ ਇਸ ਵਾਰ ਸਕੂਲ ਦੇ ਬਾਰ੍ਹਵੀਂ ਜਮਾਤ ਦੇ 226 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ, ਜਿਸ ਵਿੱਚ 18 ਵਿਦਿਆਰਥੀਆਂ ਨੇ 95% ਤੋਂ ਵੱਧ ਅੰਕ, 30 ਵਿਦਿਆਰਥੀਆਂ ਨੇ 90 ਫ਼ੀਸਦ ਤੋਂ ਵੱਧ, 33 ਵਿਦਿਆਰਥੀਆਂ ਨੇ 85 ਫ਼ੀਸਦ ਤੋਂ ਵੱਧ ਅੰਕ, 26 ਵਿਦਿਆਰਥੀਆਂ ਨੇ 80 ਫੀਸਦ ਤੋਂ ਵੱਧ, 71 ਵਿਦਿਆਰਥੀਆਂ ਨੇ 70 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All