ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਜੂਨ
ਗੁਰਮਤਿ ਟਕਸਾਲ ਜੰਮੂ-ਕਸ਼ਮੀਰ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ਼ਹੀਦ ਬੁੰਗਾ, ਸ੍ਰੀ ਨਗਰ ਅਤੇ ਗੁਰਦੁਆਰਾ ਕਲਗੀਧਰ ਬਾਗਪੁਰਾ ਹਫ਼ੂ-ਤਰਾਲ (ਪੁਲਵਾਮਾ) ਵਿੱਚ ਸ਼ਹੀਦੀ ਸਮਾਗਮ ਕਰਵਾਏ ਗਏ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ, ਰਾਗੀ ਭਾਈ ਸੂਰਜ ਸਿੰਘ, ਰਾਗੀ ਭਾਈ ਸੁਖਬੀਰ ਸਿੰਘ ਆਦਿ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸਿੱਖ ਸੰਘਰਸ਼ ਸਬੰਧੀ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਨੂੰ ਸਿੱਖ ਕੌਮ ਵਲੋਂ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਭਾਈ ਭੁਪਿੰਦਰ ਸਿੰਘ ਨੇ ਪੰਥਕ ਏਕਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਗੁਰਮਤਿ ਟਕਸਾਲ ਵੱਲੋਂ ਪ੍ਰਧਾਨ ਭਾਈ ਮਲਕੀਤ ਸਿੰਘ ਬੱਬਰ ਅਤੇ ਜਨਰਲ ਸਕੱਤਰ ਭਾਈ ਦਵਿੰਦਰ ਸਿੰਘ ਭੁਝੰਗ ਨੇ ਰਾਗੀ ਬਲਦੇਵ ਸਿੰਘ ਵਡਾਲਾ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਭੁਪਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਮੰਨਾ ਆਦਿ ਦਾ ਸਨਮਾਨ ਕੀਤਾ। ਇਸ ਮੌਕੇ ਬੀਬੀ ਮਨਪ੍ਰੀਤ ਕੌਰ, ਭਾਈ ਸਿਮਰਨਜੀਤ ਸਿੰਘ, ਮਨਜੀਤ ਸਿੰਘ ਫ਼ਤਹਿ, ਹਰਜੋਤ ਸਿੰਘ, ਨਵਜੋਤ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।