DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਚੇਅਰ ਆਨ ਸਿੱਖ ਸਟੱਡੀਜ਼ ਸਥਾਪਤ

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅਮਰੀਕਾ ਦੇ ਸੈਕਰਾਮੈਂਟੋ, ਕੈਲੀਫੋਰਨੀਆ ਸਥਿਤ ਪ੍ਰਸਿੱਧ ਅਟਾਰਨੀ ਅਤੇ ਸਮਾਜ ਸੇਵੀ ਜਸਪ੍ਰੀਤ ਸਿੰਘ ਨਾਲ ਇੱਕ ਇਤਿਹਾਸਕ ਸਮਝੌਤੇ ਅਧੀਨ ‘ਚੇਅਰ ਆਨ ਸਿੱਖ ਸਟੱਡੀਜ਼’ ਸਥਾਪਤ ਕਰਨ ਦਾ ਐਲਾਨ ਕੀਤਾ...
  • fb
  • twitter
  • whatsapp
  • whatsapp
featured-img featured-img
ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਅਤੇ ਰਜਿਸਟਰਾਰ ਪ੍ਰੋ. ਕੇ.ਐਸ. ਚਾਹਲ, ਡਾ. ਅਮਰਜੀਤ ਸਿੰਘ ਦੇ ਚੇਅਰ ਮੁਖੀ ਵਜੋਂ ਅਹੁਦਾ ਸੰਭਾਲਣ ਮੌਕੇ। ਉਨ੍ਹਾਂ ਨਾਲ ਓਐੱਸਡੀ ਹਰਇਕਬਾਲ ਸਿੰਘ ਅਤੇ ਪਰਮਿੰਦਰ ਸਿੰਘ।
Advertisement
ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅਮਰੀਕਾ ਦੇ ਸੈਕਰਾਮੈਂਟੋ, ਕੈਲੀਫੋਰਨੀਆ ਸਥਿਤ ਪ੍ਰਸਿੱਧ ਅਟਾਰਨੀ ਅਤੇ ਸਮਾਜ ਸੇਵੀ ਜਸਪ੍ਰੀਤ ਸਿੰਘ ਨਾਲ ਇੱਕ ਇਤਿਹਾਸਕ ਸਮਝੌਤੇ ਅਧੀਨ ‘ਚੇਅਰ ਆਨ ਸਿੱਖ ਸਟੱਡੀਜ਼’ ਸਥਾਪਤ ਕਰਨ ਦਾ ਐਲਾਨ ਕੀਤਾ ਸੀ। ਵਾਈਸ ਚਾਂਸਲਰ ਦੇ ਵਿਸ਼ੇਸ਼ ਉਦਮ ਸਦਕਾ ਯੂਨੀਵਰਸਿਟੀ ਵਿੱਚ ਇਸ ਚੇਅਰ ਦੀ ਸਥਾਪਨਾ ਕਰ ਦਿੱਤੀ ਗਈ ਹੈ ਅਤੇ ਸੈਂਟਰ ਆਨ ਸਟੱਡੀਜ਼ ਇਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਬਕਾ ਡਾਇਰੈਕਟਰ ਡਾ. ਅਮਰਜੀਤ ਸਿੰਘ ਨੂੰ ਇਸ ਚੇਅਰ ਦੇ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਡਾ. ਅਮਰਜੀਤ ਸਿੰਘ ਦੇ ਅਹੁਦਾ ਸੰਭਾਲਣ ਮੌਕੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਅਤੇ ਰਜਿਸਟਰਾਰ ਪ੍ਰੋ. ਕੇਐੱਸ ਚਾਹਲ ਤੋਂ ਇਲਾਵਾ ਓਐੱਸਡੀ ਹਰਇਕਬਾਲ ਸਿੰਘ ਅਤੇ ਪਰਮਿੰਦਰ ਸਿੰਘ ਹਾਜ਼ਰ ਸਨ। ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਤਿੰਨ-ਤਿੰਨ ਮਹੀਨੇ ਦੇ ਨਿਸ਼ਾਨੇ ਨਿਰਧਾਰਤ ਕਰਕੇ ਚੇਅਰ ਦੀਆਂ ਸਰਗਰਮੀਆਂ ਅਤੇ ਪ੍ਰਗਤੀ ਬਾਰੇ ਵਿਚਾਰ ਕੀਤੀ ਜਾਵੇਗੀ। ਇਸ ਚੇਅਰ ਦੀ ਸਥਾਪਤੀ ਲਈ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਵਿਚ ਇਹ ਸਮਝੌਤਾ ਜੂਨ ਮਹੀਨੇ ਦੇ ਆਰੰਭ ਵਿਚ ਕੀਤਾ ਗਿਆ ਸੀ ਅਤੇ ਜੁਲਾਈ ਦੇ ਮੱਧ ਵਿਚ ਇਹ ਚੇਅਰ ਯੂਨੀਵਰਸਿਟੀ ਵਿਖੇ ਸਥਾਪਤ ਕਰ ਦਿੱਤੀ ਗਈ ਹੈ।

Advertisement

Advertisement
×