DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਦਰਬਾਰ ਸਾਹਿਬ ਨਤਮਸਤਕ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਇਸ ਸਾਲ ਜਾਤੀ ਵਿਤਕਰੇ ਦੀਆਂ 3750 ਸ਼ਿਕਾਇਤਾਂ ਪਹੁੰਚੀਆਂ ਹਨ।ਉਨ੍ਹਾਂ ਕਿਹਾ ਕਿ ਸਮਾਜ ਵਿੱਚ ਜਾਤ-ਪਾਤ ਦਾ ਵਿਤਕਰਾ...

  • fb
  • twitter
  • whatsapp
  • whatsapp
featured-img featured-img
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੇ ਚੇਅਰਮੈਨ ਸ੍ਰੀ ਦਰਬਾਰ ਸਾਹਿਬ ਪਹੁੰਚੇ। ਫੋਟੋ; ਜਗਤਾਰ ਸਿੰਘ ਲਾਂਬਾ
Advertisement

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਇਸ ਸਾਲ ਜਾਤੀ ਵਿਤਕਰੇ ਦੀਆਂ 3750 ਸ਼ਿਕਾਇਤਾਂ ਪਹੁੰਚੀਆਂ ਹਨ।ਉਨ੍ਹਾਂ ਕਿਹਾ ਕਿ ਸਮਾਜ ਵਿੱਚ ਜਾਤ-ਪਾਤ ਦਾ ਵਿਤਕਰਾ ਗੁਰੂ ਸਾਹਿਬਾਨ ਦੇ ਸਿਧਾਂਤ ਦੇ ਵਿਰੁੱਧ ਹੈ। ਉਨਾਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਅਤੇ ਸਰਬ ਸਾਂਝੀਵਾਲਤਾ ਦਾ ਜੋ ਉਪਦੇਸ਼ ਦਿੱਤਾ ਗਿਆ ਹੈ, ਉਸ ਨੂੰ ਆਪਣੇ ਅਮਲੀ ਜੀਵਨ ਵਿੱਚ ਵੀ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਅਜੇ ਵੀ ਜਾਤ-ਪਾਤ ਨੂੰ ਲੈ ਕੇ ਕੁਝ ਵਿਤਕਰਾ ਦੇਖਣ ਨੂੰ ਮਿਲਦਾ ਹੈ ,ਜੋ ਕਿ ਗੁਰੂ ਸਾਹਿਬਾਨ ਦੇ ਸਿਧਾਂਤ ਦੇ ਬਿਲਕੁੱਲ ਵਿਰੁੱਧ ਹੈ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਂਦਿਆਂ ਉਹ ਸਮਾਜ ਵਿੱਚ ਹੋ ਰਹੇ ਇਸ ਵਿਤਕਰੇ ਨੂੰ ਵੀ ਹੋਰ ਵੀ ਨੇੜੇ ਤੋਂ ਮਹਿਸੂਸ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਵਿੱਚ ਉਨ੍ਹਾਂ ਦੇ ਦਫ਼ਤਰ ਵਿੱਚ 3750 ਸ਼ਿਕਾਇਤਾਂ ਜਾਤ-ਪਾਤ ਦੇ ਹੋ ਰਹੇ ਵਿਤਕਰੇ ਨਾਲ ਸਬੰਧਿਤ ਪਹੁੰਚੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦੱਸੇ ਮਾਰਗ ਉੱਪਰ ਚੱਲਦਿਆਂ ਕਮਿਸ਼ਨ ਵੱਲੋਂ ਜਾਤੀ ਵਿਤਕਰਿਆਂ ਨੂੰ ਖ਼ਤਮ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

Advertisement

ਚੇਅਰਮੈਨ ਗੜ੍ਹੀ ਨੇ ਕਿਹਾ ਕਿ ਕੁਝ ਸਿਆਸੀ ਆਗੂਆਂ ਦੀ ਸੋਚ ਵਿੱਚ ਅਜੇ ਵੀ ਜਾਤੀਵਾਦ ਘਰ ਕਰੀ ਬੈਠਾ ਹੈ ਅਤੇ ਇਹੀ ਕਾਰਨ ਹੈ ਕਿ ਉਹ ਵਾਰ-ਵਾਰ ਜਾਤੀਵਾਦ ਸਬੰਧੀ ਗਲਤ ਟਿੱਪਣੀਆਂ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹਨ ਜਿਨ੍ਹਾਂ ਦੀ ਮਿਹਰ ਸਦਕਾ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸੂਚਨਾ ਕੇਂਦਰ ਵਿਖੇ ਜਸਵੀਰ ਸਿੰਘ ਗੜ੍ਹੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਲੋਪੋਕੇ ਖੁਸ਼ਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
×