DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚਰਨਜੀਤ ਸਿੰਘ ਬਰਾੜ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫਾ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਉੱਘੇ ਆਗੂ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਦੇ ਜਨਰਲ ਸਕੱਤਰ, ਮੁੱਖ ਬਲਾਰਾ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਡੈਲੀਗੇਟ ਅਤੇ ਭਰਤੀ ਕਰਤਾਵਾਂ ਦੇ ਨਾਂ ਲਿਖੇ ਗਏ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਉੱਘੇ ਆਗੂ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਦੇ ਜਨਰਲ ਸਕੱਤਰ, ਮੁੱਖ ਬਲਾਰਾ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਡੈਲੀਗੇਟ ਅਤੇ ਭਰਤੀ ਕਰਤਾਵਾਂ ਦੇ ਨਾਂ ਲਿਖੇ ਗਏ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉਹ ਭਰਤੀ ਕਰਤਾ, ਡੈਲੀਗੇਟ ਸਹਿਬਾਨ ਅਤੇ ਹਰੇਕ ਵਰਕਰ ਤੋਂ ਮੁਆਫੀ ਚਾਹੁੰਦੇ ਹਨ ਕਿਉਂਕਿ ਉਹ ਬੜੇ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋ ਅਸਤੀਫਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੇ ਹੱਥੀਂ ਮਕਾਨ ਬਣਾ ਕੇ ਛੱਡਣਾ ਬਹੁਤ ਔਖਾ ਹੁੰਦਾ ਹੈ ਪਰ ਹਾਲਾਤ ਹੀ ਅਜਿਹੇ ਬਣ ਗਏ ਹਨ ਕਿ ਕੋਈ ਚਾਰਾ ਨਹੀਂ ਬਚਿਆ।

Advertisement

ਉਨ੍ਹਾਂ ਕਿਹਾ ਕਿ ਨਵੀਂ ਪਾਰਟੀ ਦੀ ਪੁਨਰ ਸੁਰਜੀਤੀ ਵਿੱਚ ਵੀ ਸਿਧਾਂਤਾਂ ’ਤੇ ਪਹਿਰਾ ਨਹੀਂ ਦਿੱਤਾ ਜਾ ਰਿਹਾ ਹੈ। ਇੱਥੋਂ ਤੱਕ ਕਿ 11 ਅਗਸਤ ਨੂੰ ਪਾਰਟੀ ਪ੍ਰਧਾਨ ਦੀ ਚੋਣ ਤੋਂ ਬਾਅਦ ਪੰਜ ਮਹੀਨੇ ਵਿੱਚ ਕਿਸੇ ਵੀ ਲੋਕ ਮੁੱਦਿਆਂ ਲਈ ਧਰਤੀ ’ਤੇ ਕਿਤੇ ਵੀ ਲੜਦੇ ਨਜ਼ਰ ਨਹੀਂ ਆਏ ਅਤੇ ਨਾ ਹੀ ਪਾਰਟੀ ਨੂੰ ਕੋਈ ਵੀ ਠੋਸ ਪ੍ਰੋਗਰਾਮ ਦਿੱਤਾ ਗਿਆ। ਇਸ ਕਰਕੇ ਭਰਤੀ ਕਰਨ ਵਾਲੇ ਹਰੇਕ ਵਰਕਰ ਦਾ ਮਨੋਬਲ ਲਗਪਗ ਟੁੱਟ ਚੁੱਕਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੁਨਰ ਸੁਰਜੀਤੀ ਲਈ ਸੁਧਾਰ ਦੇ ਰਸਤੇ ਤੋ ਭੜਕੀ ਹੋਈ ਲੀਡਰਸ਼ਿਪ ਹਾਲੇ ਵੀ ਆਪਣੇ ਆਪ ਨੂੰ ਦਰੁਸਤ ਕਰ ਲਏ ਤਾਂ ਪਾਰਟੀ ਵਿਚ ਸੁਧਾਰ ਹੋ ਸਕਦਾ ਹੈ।

Advertisement

Advertisement
×