ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 22 ਮਈ
ਸਿੱਖ ਵਿਦਿਅਕ ਸੰਸਥਾ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਗ੍ਰਹਿ ਵਿਖੇ ਹੋਈ, ਜਿਸ ਵਿੱਚ ਵੱਖ ਵੱਖ ਮੁੱਦਿਆਂ ’ਤੇ ਦੀਵਾਨ ਦੀ ਬੇਹਤਰੀ ਤੇ ਚੜ੍ਹਦੀ ਕਲਾ ਲਈ ਵਿਚਾਰਾਂ ਹੋਈਆਂ। ਖ਼ਾਸ ਤੌਰ ’ਤੇ ਚੱਲ ਰਹੀ ਕੋਵਿਡ ਮਹਾਮਾਰੀ ਦੋਰਾਨ ਲੋਕਾਂ ਦੀਆਂ ਕੀਮਤੀ ਜਾਨਾਂ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੀਤਾ ਗਿਆ।
ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਕਿਹਾ ਕਿ ਇਸ ਮਹਾਮਾਰੀ ਨਾਲ ਦੀਵਾਨ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ। ਬਹੁਤ ਸਾਰੇ ਮੈਂਬਰਾਂ ਨੂੰ ਜਾਨ ਤੋਂ ਹੱਥ ਧੋਣੇ ਪਏ ਹਨ। ਉਨ੍ਹਾਂ ਨੇ ਕੋਵਿਡ ਮਹਾਮਾਰੀ ਦੋਰਾਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਪਣੇ ਘਰਾਂ ’ਚ ਰਹਿ ਕੇ ਐਤਵਾਰ 30 ਮਈ ਸਵੇਰੇ 11 ਤੋਂ 12 ਵਜੇ ਤੱਕ ਜਪੁ ਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕਰਕੇ ਗੁਰੂ ਸਾਹਿਬ ਦੇ ਚਰਨਾਂ ’ਚ ਸਰਬਤ ਦੇ ਭਲੇ ਦੀ ਅਰਦਾਸ ਬੇਨਤੀ ਕਰਨ ਦੀ ਅਪੀਲ ਕੀਤੀ ਹੈ ਕਿ ਤਾਂ ਕਿ ਸੱਚੇ ਪਾਤਸ਼ਾਹ ਸਾਰੀ ਲੋਕਾਈ ਨੂੰ ਇਸ ਮਹਾਮਾਰੀ ਤੋਂ ਜਲਦ ਨਿਜ਼ਾਤ ਬਖਸ਼ੇ। ਮੀਟਿੰਗ ਵਿੱਚ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਅਜੀਤ ਸਿੰਘ ਬਸਰਾ, ਡਾ. ਇੰਦਰਬੀਰ ਸਿੰਘ ਨਿੱਜ਼ਰ ਮੀਤ ਪ੍ਰਧਾਨ, ਮੈਂਬਰ ਇੰਚਾਰਜ਼ ਭਗਵੰਤ ਪਾਲ ਸਿੰਘ ਸੱਚਰ, ਜਸਪਾਲ ਸਿੰਘ, ਸੁਖਜਿੰਦਰ ਸਿੰਘ ਪ੍ਰਿੰਸ ਆਦਿ ਹਾਜ਼ਰ ਸਨ।