ਧਰਮ ਪਰਿਵਰਤਨ ਨੂੰ ਠੱਲ੍ਹਣ ਲਈ ਯਤਨ ਕਰੇਗਾ ਚੀਫ਼ ਖ਼ਾਲਸਾ ਦੀਵਾਨ : The Tribune India

ਧਰਮ ਪਰਿਵਰਤਨ ਨੂੰ ਠੱਲ੍ਹਣ ਲਈ ਯਤਨ ਕਰੇਗਾ ਚੀਫ਼ ਖ਼ਾਲਸਾ ਦੀਵਾਨ

ਜਨਰਲ ਹਾਊਸ ਤੇ ਕਾਰਜ ਸਾਧਕ ਕਮੇਟੀ ਦੀ ਮੀਟਿੰਗ; ਸਰਹੱਦੀ ਖੇਤਰਾਂ ਵਿੱਚ ਸਕੂਲ ਖੋਲ੍ਹਣ ਦੀ ਮੰਗ ਉਭਰੀ

ਧਰਮ ਪਰਿਵਰਤਨ ਨੂੰ ਠੱਲ੍ਹਣ ਲਈ ਯਤਨ ਕਰੇਗਾ ਚੀਫ਼ ਖ਼ਾਲਸਾ ਦੀਵਾਨ

ਅੰਮ੍ਰਿਤਸਰ ਵਿੱਚ ਜਨਰਲ ਹਾਊਸ ਦੀ ਮੀਟਿੰਗ ਤੋਂ ਪਹਿਲਾਂ ਅਰਦਾਸ ਕਰਦੇ ਹੋਏ ਦੀਵਾਨ ਦੇ ਮੈਂਬਰ।

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 5 ਫਰਵਰੀ

ਇੱਥੇ ਚੀਫ਼ ਖ਼ਾਲਸਾ ਦੀਵਾਨ ਦੇ ਜਨਰਲ ਹਾਊਸ ਅਤੇ ਕਾਰਜ ਸਾਧਕ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿਚ ਸਰਹੱਦੀ ਇਲਾਕਿਆਂ ਵਿੱਚ ਮਿਆਰੀ ਸਿੱਖਿਆ ਦੇ ਪ੍ਰਚਾਰ ਅਤੇ ਧਰਮ ਪਰਿਵਰਤਨ ਨੂੰ ਠੱਲ੍ਹਣ ਹਿੱਤ ਦੀਵਾਨ ਵੱਲੋਂ ਸਕੂਲ ਖੋਲ੍ਹਣ ਦੀ ਮੰਗ ਉੱਭਰੀ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪਹਿਲਾਂ ਕਾਰਜਸਾਧਕ ਕਮੇਟੀ ਅਤੇ ਉਪਰੰਤ ਜਨਰਲ ਹਾਊਸ ਦੀ ਮੀਟਿੰਗ ਕੀਤੀ ਗਈ। ਅਰਦਾਸ ਉਪਰੰਤ ਮੀਟਿੰਗ ਦਾ ਆਗਾਜ਼ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਮੂਲ ਮੰਤਰ ਦੇ ਜਾਪ ਨਾਲ ਕੀਤਾ ਗਿਆ। ਇਕੱਤਰਤਾ ਵਿਚ ਅਕਾਲ ਚਲਾਣਾ ਕਰ ਚੁੱਕੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਬਾਰੇ ਸ਼ੋਕ ਮਤੇ ਪੜ੍ਹੇ ਗਏ। ਇਸ ਦੌਰਾਨ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਮੀਟਿੰਗ ਦਾ ਏਜੰਡਾ ਰੱਖਿਆ। ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹੁਸ਼ਿਆਰਪਰ, ਆਸਲ ਉਤਾੜ (ਤਰਨ ਤਾਰਨ) ਅਤੇ ਝਬਾਲ ਵਿੱਚ ਸਥਾਪਿਤ ਦੀਵਾਨ ਅਧੀਨ ਸਕੂਲਾਂ ਦੇ ਵਿਕਾਸ ਅਤੇ ਵਿਸਥਾਰ ਲਈ ਜ਼ਮੀਨਾਂ ਖਰੀਦਣ, ਅਟਾਰੀ ਸਕੂਲ ਨੂੰ ਤਬਦੀਲ ਕਰਨ ਲਈ ਨਵੀਂ ਜ਼ਮੀਨ ਖਰੀਦਣ ਸਬੰਧੀ ਵਿਚਾਰ ਵਟਾਂਦਰਾ ਕੀਤਾ। ਕਾਰਜ ਸਾਧਕ ਕਮੇਟੀ ਮੈਂਬਰ ਭਗਵੰਤਪਾਲ ਸਿੰਘ ਸੱਚਰ ਨੇ ਤਜਵੀਜ਼ ਰੱਖੀ ਕਿ ਸਰਹੱਦੀ ਇਲਾਕਿਆਂ ਵਿੱਚ ਮਿਆਰੀ ਸਿੱਖਿਆ ਦੇ ਪ੍ਰਚਾਰ ਕਰਨ ਅਤੇ ਧਰਮ ਪਰਿਵਰਤਨ ਨੂੰ ਠੱਲ੍ਹ ਪਾਉਣ ਲਈ ਦੀਵਾਨ ਵੱਲੋਂ ਉਕਤ ਖੇਤਰ ਵਿੱਚ ਸਕੂਲ ਖੋਲ੍ਹੇ ਜਾਣ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਸਿੱਖੀ ਅਤੇ ਸਿੱਖਿਆ ਦੇ ਪ੍ਰਚਾਰ ਲਈ ਵਚਨਬੱਧ ਹੈ ਅਤੇ ਸਕੂਲਾਂ ਦਾ ਵਿਦਿਅਕ ਮਿਆਰ ਉਪਰ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਟਰੈਫਿਕ ਅਤੇ ਪਾਰਕਿੰਗ ਦੀ ਮੁਸ਼ਕਿਲ ਨੂੰ ਮੁੱਖ ਰੱਖਦਿਆਂ ਚੀਫ਼ ਖ਼ਾਲਸਾ ਦੀਵਾਨ ਦਾ ਮੁੱਖ ਦਫ਼ਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੇਨਿਊ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ। ਇਸ ਦੌਰਾਨ ਭਗਵੰਤਪਾਲ ਸਿੰਘ ਸੱਚਰ ਨੇ ਪ੍ਰੋ. ਬਲਜਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਦੀਵਾਨ ਅਹੁਦੇਦਾਰਾਂ ’ਤੇ ਲੱਗੇ ਦੋਸ਼ਾਂ ਬਾਰੇ ਸਪੱਸ਼ਟੀਕਰਨ ਮੰਗਿਆ। ਪ੍ਰਧਾਨ ਨਿੱਝਰ ਨੇ ਹਿੰਦੂ ਆਗੂ ਸੁਧੀਰ ਸੂਰੀ, ਜਿਸ ਦਾ ਬੀਤੇ ਦਿਨ ਕਤਲ ਕਰ ਦਿੱਤਾ ਗਿਆ ਸੀ, ਦੇ ਘਰ ਜਾਣ ਦੇ ਦੋਸ਼ ਨੂੰ ਬੇਬੁਨਿਆਦ ਦੱਸਦਿਆਂ ਸਪੱਸ਼ਟ ਕੀਤਾ ਕਿ ਉਹ ਸੁਧੀਰ ਸੂਰੀ ਦੇ ਘਰ ਕਦੇ ਵੀ ਨਹੀਂ ਗਏ। ਇਸੇ ਤਰ੍ਹਾਂ ਦੀਵਾਨ ਦੇ ਮੈਂਬਰ ਇੰਦਰਪ੍ਰੀਤ ਸਿੰਘ ਅਨੰਦ ਨੇ ਕਿਲ੍ਹਾ ਗੋਬਿੰਦਗੜ੍ਹ ਵਿਖੇ ਸ਼ਰਾਬ, ਮੀਟ ਅਤੇ ਨਾਚ ਦਾ ਪ੍ਰੋਗਰਾਮ ਕਰਵਾਉਣ ਦੇ ਲੱਗੇ ਦੋਸ਼ਾਂ ਨੂੰ ਖਾਰਜ ਕੀਤਾ। ਇਸ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਅਪੀਲ ਕੀਤੀ ਗਈ ਕਿ ਆਪਸੀ ਮੱਤਭੇਦ ਮਿਲ ਬੈਠ ਕੇ ਸੁਲਝਾਉਣੇ ਚਾਹੀਦੇ ਹਨ। ਮੀਟਿੰਗ ਵਿੱਚ ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਤੇ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਸਮੇਤ 125 ਮੈਂਬਰ ਹਾਜ਼ਰ ਸਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All