DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁੱਖ ਮੰਤਰੀ ਵੱਲੋਂ ਗੋਲੀ ਦਾ ਸ਼ਿਕਾਰ ਹੋਏ ASI ਦੇ ਪਰਿਵਾਰ ਨੂੰ ਦੋ ਕਰੋੜ ਦੀ ਵਿੱਤੀ ਮਦਦ ਦਾ ਐਲਾਨ

Amritsar ਵਿੱਚ ਸ਼ੁੱਕਰਵਾਰ ਨੂੰ ਵੱਡੇ ਤਡ਼ਕੇ ਬਦਮਾਸ਼ਾਂ ਨੇ ASI ਨੂੰ ਮਾਰੀ ਸੀ ਗੋਲੀ; ਡੀਜੀਪੀ ਵੱਲੋਂ ਮੌਕੇ ਦਾ ਦੌਰਾ

  • fb
  • twitter
  • whatsapp
  • whatsapp
featured-img featured-img
ਘਟਨਾ ਸਥਾਨ ਦਾ ਦੌਰਾ ਕਰਨ ਮੌਕੇ ਡੀਜੀਪੀ ਪੰਜਾਬੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ। ਫੋਟੋ ਵਿਸ਼ਾਲ ਕੁਮਾਰ
Advertisement
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ’ਚ ਬਦਮਾਸ਼ਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਪੰਜਾਬ ਪੁਲੀਸ ਦੇ ਏ ਐੱਸ ਆਈ ਹਰਜੀਤ ਸਿੰਘ ਦੇ ਪਰਿਵਾਰ ਨੂੰ ਦੋ ਕਰੋੜ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਾਦਤ ਦਾ ਜਾਮ ਪੀਣ ਵਾਲੇ ਹਰਜੀਤ ਸਿੰਘ ਦੀ ਬਹਾਦਰੀ ਨੂੰ ਦਿਲੋਂ ਸਲਾਮ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਦੀ ਮਦਦ ਲਈ ਵਚਨਬੱਧ ਹੈ। ਪੰਜਾਬ ਸਰਕਾਰ ਤਰਫ਼ੋਂ ਪੀੜਤ ਪਰਿਵਾਰ ਨੂੰ ਇੱਕ ਕਰੋੜ ਦੀ ਐਕਸ ਗ੍ਰੇਸ਼ੀਆ ਅਤੇ ਇੱਕ ਕਰੋੜ ਦੀ ਬੀਮਾ ਰਾਸ਼ੀ ਐੱਚ ਡੀ ਐੱਫ਼ ਸੀ ਬੈਂਕ ਤਰਫ਼ੋਂ ਦਿੱਤੀ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਏ ਐੱਸ ਆਈ ਹਰਜੀਤ ਸਿੰਘ ਦੀ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਅੱਜ ਇਸੇ ਦੌਰਾਨ ਡੀ ਜੀ ਪੀ ਗੌਰਵ ਯਾਦਵ ਨੇ ਅੰਮ੍ਰਿਤਸਰ ’ਚ ਵਾਰਦਾਤ ਵਾਲੀ ਥਾਂ ਦਾ ਦੌਰਾ ਕੀਤਾ।  ਡੀ ਜੀ ਪੀ ਨੇ ਇਸ ਮੌਕੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ’ਚ ਅੱਜ ਵੱਡੇ ਤੜਕੇ ਮੋਟਰ ਸਾਈਕਲ ਸਵਾਰਾਂ ਨੇ ਏ ਐੱਸ ਆਈ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੰਜਾਬ ਦੀਆਂ ਵਿਰੋਧੀ ਧਿਰਾਂ ਨੇ ਹਰਜੀਤ ਸਿੰਘ ਏ ਐੱਸ ਆਈ ਦੀ ਹੱਤਿਆ ਨੂੰ ਲੈ ਕੇ ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ’ਤੇ ਸਵਾਲ ਉਠਾਏ ਹਨ।
Advertisement
×