ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਹੇਠ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਐਕਸ਼ਨ ਮੋਡ ਵਿੱਚ ਹਨ। ਮੁੱਖ ਮੰਤਰੀ ਮਾਨ ਵੱਲੋਂ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਹੜ੍ਹ...
Advertisement
ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਹੇਠ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਐਕਸ਼ਨ ਮੋਡ ਵਿੱਚ ਹਨ। ਮੁੱਖ ਮੰਤਰੀ ਮਾਨ ਵੱਲੋਂ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਜ਼ਮੀਨੀ ਪੱਧਰ ਉੱਤੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਬੰਧਨ ਲਈ ਤਿੰਨ ਕੈਬਨਿਟ ਮੰਤਰੀਆਂ ਦੀ ਕਮੇਟੀ ਤਿਆਰ ਕੀਤੀ ਗਈ ਸੀ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ ਗਿਆ ਸੀ। ਮੁੱਖ ਮੰਤਰੀ ਵੱਲੋਂ ਆਪਣਾ ਸਰਕਾਰੀ ਹੈਲੀਕਾਪਟਰ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਵਿੱਚ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ।
Advertisement
Advertisement
×