ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਵੱਲੋਂ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਜਾਰੀ 

ਪੰਜਾਬ ਵਿੱਚ ਆਏ ਹੜਾਂ ਦੇ ਨਾਲ ਹੋਏ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੰਮ ਅੱਜ ਸਰਕਾਰ ਵੱਲੋਂ ਮਾਝੇ ਦੇ ਅਜਨਾਲਾ ਹਲਕੇ ਤੋਂ ਸ਼ੁਰੂ ਕੀਤਾ ਗਿਆ ਹੈ। ਇੱਥੇ 52 ਪਿੰਡਾਂ ਦੇ ਲੋਕਾਂ ਨੂੰ ਪੰਜ ਕਰੋੜ 70 ਲੱਖ ਰੁਪਏ ਦਾ...
Advertisement

ਪੰਜਾਬ ਵਿੱਚ ਆਏ ਹੜਾਂ ਦੇ ਨਾਲ ਹੋਏ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੰਮ ਅੱਜ ਸਰਕਾਰ ਵੱਲੋਂ ਮਾਝੇ ਦੇ ਅਜਨਾਲਾ ਹਲਕੇ ਤੋਂ ਸ਼ੁਰੂ ਕੀਤਾ ਗਿਆ ਹੈ। ਇੱਥੇ 52 ਪਿੰਡਾਂ ਦੇ ਲੋਕਾਂ ਨੂੰ ਪੰਜ ਕਰੋੜ 70 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ ਗਿਆ ਹੈ, ਜਿਸ ਵਿੱਚ ਘਰਾਂ, ਫਸਲਾਂ ਅਤੇ ਜਾਨਵਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਸ਼ਾਮਿਲ ਹੈ।

ਇੱਥੇ ਭਲਾ ਪਿੰਡ ਨੇੜੇ ਸ਼ੂਗਰ ਮਿਲ ਵਿੱਚ ਕੀਤੇ ਗਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਨਾਲਾ ਹਲਕੇ ਦੇ ਲਗਪਗ 52 ਪਿੰਡਾਂ ਦੇ ਪ੍ਰਭਾਵਿਤ ਲੋਕਾਂ ਨੂੰ ਮੁਆਵਜੇ ਦੇ ਚੈੱਕ ਸੌਂਪੇ ਹਨ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੁਕਸਾਨੀਆਂ ਗਈਆਂ ਫਸਲਾਂ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਚੈੱਕ ਦਿੱਤੇ ਗਏ ਹਨ।
ਇਹ ਮੁਆਵਜ਼ਾ ਰਾਸ਼ੀ ਪ੍ਰਭਾਵਿਤ ਲੋਕਾਂ ਦੇ ਖਾਤਿਆਂ ਵਿੱਚ ਸਿੱਧੀ ਤਬਦੀਲ ਕਰ ਦਿੱਤੀ ਗਈ ਹੈ ਅਤੇ ਵਧੇਰੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਇਹ ਮੁਆਵਜ਼ਾ ਰਕਮ ਮਿਲੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਨੁਕਸਾਨ ਦੇ ਕੀਤੇ ਗਏ ਮੁਲਾਂਕਨ ਤੋਂ ਬਾਅਦ ਸਾਹਮਣੇ ਆਇਆ ਹੈ ਕਿ ਲਗਪਗ 14 ਹਜਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਇਹ ਨੁਕਸਾਨ ਦੇ ਵੇਰਵੇ ਕੇਂਦਰ ਸਰਕਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਲਈ ਭੇਜੇ ਗਏ ਹਨ।
ਉਨ੍ਹਾਂ ਦੱਸਿਆ ਕਿ ਅਜਨਾਲਾ ਹਲਕੇ ਵਿੱਚ ਲਗਪਗ ਪੰਜ ਕਰੋੜ 70 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਰਿਹਾ ਹੈ। ਜਿਸ ਵਿੱਚ 3 ਕਰੋੜ 84 ਲੱਖ ਰੁਪਏ ਘਰਾਂ ਦੇ ਨੁਕਸਾਨ ਲਈ 1.16 ਕਰੋੜ ਰੁਪਏ ਫਸਲਾਂ ਦੇ ਨੁਕਸਾਨ ਲਈ ਅਤੇ ਲਗਪਗ 73 ਲੱਖ ਰੁਪਏ ਤੋਂ ਵੱਧ ਜਾਨਵਰਾਂ ਦੇ ਨੁਕਸਾਨ ਦਾ ਮੁਆਵਜ਼ਾ ਸ਼ਾਮਿਲ ਹੈ।

ਮੁੱਖ ਮੰਤਰੀ ਨੇ ਇੱਕ ਹੋਰ ਖੁਲਾਸਾ ਕੀਤਾ ਹੈ ਕਿ, ‘‘ਸਿੱਧੇ ਤੌਰ ’ਤੇ ਜ਼ਮੀਨਾਂ ’ਤੇ ਕਾਸ਼ਤ ਕਰਨ ਵਾਲੇ ਵਿਅਕਤੀ ਹੀ ਮੁਆਵਜ਼ਾ ਲੈ ਸਕਣਗੇ, ਨਾ ਕਿ ਜਮੀਨਾਂ ਨੂੰ ਠੇਕੇ ਤੇ ਦੇਣ ਵਾਲੇ ਵਿਅਕਤੀ।’’

Advertisement

ਮੁੱਖ ਮੰਤਰੀ ਨੇ ਦੱਸਿਆ ਕਿ ਕੱਲ੍ਹ ਤੋਂ ਸੂਬੇ ਦੇ ਹੋਰ ਪ੍ਰਭਾਵਿਤ ਜਿਲ੍ਹਿਆਂ ਵਿੱਚ ਵੀ ਪੀੜਿਤ ਲੋਕਾਂ ਨੂੰ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਹੋ ਜਾਵੇਗਾ।

Advertisement
Show comments