ਕਿਸਾਨੀ ਸੰਘਰਸ਼ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨ ਮੁੱਖ ਮੰਤਰੀ: ਮਜੀਠੀਆ

* ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਕਿਸਾਨੀ ਸੰਘਰਸ਼ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨ ਮੁੱਖ ਮੰਤਰੀ: ਮਜੀਠੀਆ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 27 ਫਰਵਰੀ

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਅਗਵਾਈ ਕਰਕੇ ਇਸ ਮਾਮਲੇ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨ। ਉਹ ਅੱਜ ਇਥੇ ਪਿੰਡ ਭੋਮਾ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਤਰਸੇਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ।  ਮਜੀਠੀਆ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਕਰਨ ਵਾਸਤੇ ਸੂਬੇ ਦੇ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ, ਅਜਿਹਾ ਕਰਕੇ ਉਹ ਕੇਂਦਰ ਦੇ ਹੱਥਾਂ ਵਿੱਚ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆ ਰਹੇ ਵਿਧਾਨ ਸਭਾ ਸੈਸ਼ਨ ਵਿੱਚ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਉਲੀਕੀ ਯੋਜਨਾ ਦੇ ਖਾਕੇ ਦਾ ਖੁਲਾਸਾ ਕਰਨਾ ਚਾਹੀਦਾ ਹੈ। ਉਨ੍ਹਾਂ ਰਾਕੇਸ਼ ਟਿਕੈਤ ਸਮੇਤ ਹੋਰ ਕਿਸਾਨ ਆਗੂਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਕਿਸਾਨ ਅੰਦੋਲਨ ਨੂੰ ਦੇਸ਼ ਭਰ ਵਿੱਚ ਪ੍ਰਚਾਰਿਆ। ਮਜੀਠੀਆ ਨੇ ਕਿਹਾ ਕਿ ਪੰਜਾਬੀਆਂ ਨੂੰ ਕਦੇ ਵਿਚੋਲੇ, ਕਦੇ ਖਾਲਿਸਤਾਨੀ ਅਤੇ ਕਦੇ ਨਕਸਲਵਾਦੀ ਦੱਸ ਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਗਿਆ ਸੀ ਪਰ ਦੇਸ਼ ਭਰ ਦੇ ਕਿਸਾਨਾਂ ਨੇ ਇਸ ਅੰਦੋਲਨ ਵਿੱਚ ਸ਼ਾਮਲ ਹੋ ਕੇ ਸਰਕਾਰ ਦੇ ਇਸ ਭੰਡੀ ਪ੍ਰਚਾਰ ਨੂੰ ਗਲਤ ਸਾਬਤ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ। 

ਬਿਕਰਮ ਸਿੰਘ ਮਜੀਠੀਆ ਦੱਸਿਆ ਕਿ ਹੁਣ ਤਕ ਕਾਂਗਰਸ ਸਰਕਾਰ ਦਾ ਕੋਈ ਵੀ ਪ੍ਰਤੀਨਿਧ ਪੀੜਤ     ਪਰਿਵਾਰ ਕੋਲ ਨਹੀਂ ਆਇਆ ਤੇ ਨਾ ਹੀ ਹਾਲੇ ਤਕ ਪਰਿਵਾਰ ਨੂੰ ਸਰਕਾਰ ਕੋਲੋਂ ਕੋਈ ਮਦਦ ਮਿਲੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All